24.3 C
Toronto
Tuesday, September 8, 2026
spot_img
Homeਪੰਜਾਬਨਵਜੋਤ ਸਿੱਧੂ ਖਿਲਾਫ ਪੋ੍ਰਡਕਸ਼ਨ ਵਾਰੰਟ ਜਾਰੀ

ਨਵਜੋਤ ਸਿੱਧੂ ਖਿਲਾਫ ਪੋ੍ਰਡਕਸ਼ਨ ਵਾਰੰਟ ਜਾਰੀ

ਨਵਜੋਤ ਸਿੱਧੂ ਖਿਲਾਫ ਪੋ੍ਰਡਕਸ਼ਨ ਵਾਰੰਟ ਜਾਰੀਲੁਧਿਆਣਾ ਅਦਾਲਤ ਨੇ 21 ਅਕਤੂਬਰ ਪੇਸ਼ ਹੋਣ ਲਈ
ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਲੁਧਿਆਣਾ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਜਿਸ ’ਚ ਉਨ੍ਹਾਂ ਨੂੰ 21 ਅਕਤੂਬਰ ਨੂੰ ਅਦਾਲਤ ਨੇ ਬਹੁਕਰੋੜੀ ਸੀਐਲਯੂ ਘੁਟਾਲੇ ’ਚ ਬਤੌਰ ਗਵਾਹ ਪੇਸ਼ ਹੋਣ ਵਿਚ ਪੇਸ਼ ਹੋਣ ਲਈ ਕਿਹਾ ਹੈ। ਜਦਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਵੀਡੀਓ ਕਾਨਫਰੰਸਿੰਗ ਜਰੀਏ ਅਦਾਲਤ ਵਿਚ ਪੇਸ਼ ਹੋਣ ਲਈ ਅਰਜੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਰੋਡਰੇਜ਼ ਮਾਮਲੇ ਵਿਚ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਸਮੇਂ ਉਹ ਪਟਿਆਲਾ ਦੀ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਹਨ।

 

RELATED ARTICLES
POPULAR POSTS