ਕਿਹਾ : ਸਤਬੀਰ ਗੋਸਲ ਦੀ ਨਿਯੁਕਤੀ ਮੇਰੀ ਮਨਜ਼ੂਰੀ ਤੋਂ ਬਿਨਾ ਕੀਤੀ ਗਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ੁਰੂ ਹੋਇਆ ਤਕਰਾਰ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਹੁਣ ਪੰਜਾਬ ਦੇ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਸਤਬੀਰ ਗੋਸਲ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਰਾਜਪਾਲ ਨੇ ਕਿਹਾ ਕਿ ਉਪ ਕੁਲਪਤੀ ਸਤਬੀਰ ਗੋਸਲ ਦੀ ਨਿਯੁਕਤੀ ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾ ਕੀਤੀ ਗਈ ਸੀ ਅਤੇ ਇਸ ਤਰ੍ਹਾਂ ਗੈਰਕਾਨੂੰਨੀ ਨਿਯੁਕਤੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਨਵੇਂ ਉਪਕੁਲਪਤੀ ਦੀ ਨਿਯੁਕਤੀ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਰਾਜਪਾਲ ਨੇ ਡਾ. ਗਰਪ੍ਰੀਤ ਸਿੰਘ ਵਾਂਡਰ ਦੀ ਨਿਯੁਕਤੀ ’ਤੇ ਵੀ ਇਤਰਾਜ਼ ਪ੍ਰਗਟ ਕੀਤਾ ਸੀ, ਜਿਸ ਤੋਂ ਬਾਅਦ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਨਿਯੁਕਤੀ ਪੈਨਲ ਵਿਚੋਂ ਆਪਣਾ ਨਾਮ ਵਾਪਸ ਲੈ ਲਿਆ ਸੀ। ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਤਰਕਾਰ 22 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਵੱਲੋਂ ਰੱਦ ਕੀਤੇ ਜਾਣ ਮਗਰੋਂ ਹੋਇਆ ਸੀ, ਜੋ ਅੱਜ ਵੀ ਸੁਲਗ ਰਿਹਾ ਹੈ।
Check Also
ਪ੍ਰਵੇਸ਼ ਵਰਮਾ ਦੇ ਬਿਆਨ ਲਈ ਅਮਿਤ ਸ਼ਾਹ ਮੰਗਣ ਦੇਸ਼ ਤੋਂ ਮੁਆਫੀ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੇ ਬਿਆਨ ਨੂੰ ਦੱਸਿਆ ਖਤਰਨਾਕ ਨਵੀਂ …