24 ਸਾਲ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲੇ ਵਿਅਕਤੀ ਨੂੰ ਮਿਲੀ ਪ੍ਰਧਾਨਗੀ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰੁਜਨ ਖੜਗੇ ਪਾਰਟੀ ਪ੍ਰਧਾਨ ਦੀ ਚੋਣ ਜਿੱਤ ਗਏ ਹਨ। 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲਾ ਦਾ ਕੋਈ ਨੇਤਾ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਕੁੱਲ 9385 ਵੋਟਾਂ ਵਿਚੋਂ ਖੜਗੇ ਨੂੰ 7897 ਵੋਟਾਂ ਪਈਆਂ ਜਦ ਕਿ ਸ਼ਸ਼ੀ ਥਰੂਰ ਨੂੰ 1072 ਵੋਟਾਂ ਪਟੀਆਂ ਹਨ ਅਤੇ 416 ਵੋਟਾਂ ਰੱਦ ਕੀਤੀਆਂ ਗਈਆਂ। ਇਸ ਦੌਰਾਨ ਥਰੂਰ ਨੇ ਹਾਰ ਕਬੂਲ ਕਰ ਲਈ ਤੇ ਖੜਗੇ ਨੂੰ ਵਧਾਈ ਦਿੱਤੀ। ਇਸ ਦੇ ਚੱਲਦਿਆਂ ਸ਼ਸ਼ੀ ਥਰੂਰ ਦੀ ਟੀਮ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਦੌਰਾਨ ਉੱਤਰ ਪ੍ਰਦੇਸ਼ ਵਿੱਚ ਬਹੁਤ ਗੰਭੀਰ ਬੇਨਿਯਮੀਆਂ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਦੀ ਪ੍ਰਮੁੱਖ ਚੋਣ ਅਥਾਰਟੀ ਨੂੰ ਪੱਤਰ ਲਿਖਿਆ ਹੈ। ਟੀਮ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪਈਆਂ ਸਾਰੀਆਂ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ। ਥਰੂਰ ਦੀ ਟੀਮ ਨੇ ਉੱਤਰ ਪ੍ਰਦੇਸ਼ ਤੋਂ ਇਲਾਵਾ ਪੰਜਾਬ ਅਤੇ ਤਿਲੰਗਾਨਾ ਵਿੱਚ ਚੋਣਾਂ ਦੌਰਾਨ ਗੰਭੀਰ ਸਮੱਸਿਆਵਾਂ ਦਾ ਮਸਲਾ ਵੀ ਚੁੱਕਿਆ ਹੈ।
Check Also
ਪੰਜਾਬ ’ਚ 212 ਟਰੈਵਲ ਏਜੰਟ ਹੀ ਰਜਿਸਟਰਡ : ਵਿਦੇਸ਼ ਮੰਤਰਾਲਾ
ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਰਿਪੋਰਟ ’ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ …