Breaking News
Home / ਪੰਜਾਬ / ਭਗਵੰਤ ਮਾਨ ਨੇ ਏ.ਆਈ.ਜੀ. ਵਿਜੀਲੈਂਸ ਦੀ ਕੀਤੀ ਤਾਰੀਫ

ਭਗਵੰਤ ਮਾਨ ਨੇ ਏ.ਆਈ.ਜੀ. ਵਿਜੀਲੈਂਸ ਦੀ ਕੀਤੀ ਤਾਰੀਫ

ਕਿਹਾ : ਮਨਮੋਹਨ ਕੁਮਾਰ ਵਰਗੇ ਇਮਾਨਦਾਰ ਅਫਸਰਾਂ ਦੀ ਜ਼ਰੂੁਰਤ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਇਕ ਕਰੋੜ ਰੁਪਏ ਦਾ ਆਫਰ ਠੁਕਰਾਉਣ ਵਾਲੇ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਦੀ ਇਮਾਨਦਾਰੀ ਦੀ ਤਾਰੀਫ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਏਆਈਜੀ ਮਨਮੋਹਨ ਕੁਮਾਰ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਏਆਈਜੀ ਮਨਮੋਹਨ ਕੁਮਾਰ ਨੂੰ ਕਿਹਾ ਕਿ ਤੁਹਾਡੇ ਵਰਗੇ ਇਮਾਨਦਾਰ ਅਫਸਰਾਂ ਦੀ ਜ਼ਰੂਰਤ ਹੈ। ਇਸ ਮੌਕੇ ਪੰਜਾਬ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਵੀ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਵੀ ਮਨਮੋਹਨ ਕੁਮਾਰ ਦੇ ਕਾਰਜ ਦੀ ਸ਼ਲਾਘਾ ਕੀਤੀ। ਧਿਆਨ ਰਹੇ ਕਿ ਮੀਡੀਆ ਰਿਪੋਰਟਾਂ ਮੁਤਾਬਕ ਵਿਜੀਲੈਂਸ ਜਾਂਚ ਤੋਂ ਬਚਣ ਲਈ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਏਆਈਜੀ ਮਨਮੋਹਨ ਕੁਮਾਰ ਨੂੰ ਇਕ ਕਰੋੜ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ। ਆਰੋਪੀ ਮੰਤਰੀ ਦੀ ਇਸ ਪੇਸ਼ਕਸ਼ ਦੀ ਸੂਚਨਾ ਏਆਈਜੀ ਨੇ ਆਪਣੇ ਸੀਨੀਅਰ ਅਫਸਰਾਂ ਨੂੰ ਦੇ ਦਿੱਤੀ ਸੀ। ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ’ਚ ਮੰਤਰੀ ਸਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …