14.6 C
Toronto
Tuesday, March 10, 2026
spot_img
Homeਪੰਜਾਬਭਗੌੜਾ ਗੈਂਗਸਟਰ ਦੀਪਕ ਟੀਨੂੰ ਰਾਜਸਥਾਨ ਤੋਂ ਗਿ੍ਰਫਤਾਰ

ਭਗੌੜਾ ਗੈਂਗਸਟਰ ਦੀਪਕ ਟੀਨੂੰ ਰਾਜਸਥਾਨ ਤੋਂ ਗਿ੍ਰਫਤਾਰ

ਮਾਨਸਾ ਪੁਲਿਸ ਦੀ ਗਿ੍ਰਫ਼ਤ ਵਿਚੋਂ ਹੋ ਗਿਆ ਸੀ ਫਰਾਰ
ਮਾਨਸਾ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੀ ਹਿਰਾਸਤ ’ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੰੂ ਨੂੰ ਰਾਜਸਥਾਨ ਦੇ ਅਜਮੇਰ ਤੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਵੱਖ-ਵੱਖ ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਗੈਂਗਸਟਰ ਦੀਪਕ ਟੀਨੂੰ ਨੂੰ ਗਿ੍ਰਫਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੂੰ ਸੂਹ ਮਿਲੀ ਸੀ, ਜਿਸ ਨੂੰ ਆਧਾਰ ਬਣਾ ਕੇ ਕੀਤੀ ਗਈ ਕਾਰਵਾਈ ਤਹਿਤ ਪੁਲਿਸ ਨੇ ਟੀਨੂੰ ਨੂੰ ਗਿ੍ਰਫਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ। ਟੀਨੂੰ ਨੂੰ ਅਜਮੇਰ ਦੇ ਨਾਲ ਲਗਦੇ ਇਕ ਛੋਟੇ ਜਿਹੇ ਪਿੰਡ ਵਿਚੋਂ ਗਿ੍ਰਫਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਧਿਆਨ ਰਹੇ ਦੀਪਕ ਟੀਨੂੰ ਲੰਘੀ 2 ਅਕਤੂਬਰ ਨੂੰ ਸੀਆਈਏ ਸਟਾਫ਼ ਮਾਨਸਾ ਦੀ ਗਿ੍ਰਫਤ ਵਿਚੋਂ ਫਰਾਰ ਹੋ ਗਿਆ ਸੀ।

RELATED ARTICLES
POPULAR POSTS