0.6 C
Toronto
Monday, March 23, 2026
spot_img
Homeਪੰਜਾਬਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀਆਂ ਚੋਣਾਂ ’ਚ ‘ਆਪ’ ਦੀ ਝੰਡੀ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀਆਂ ਚੋਣਾਂ ’ਚ ‘ਆਪ’ ਦੀ ਝੰਡੀ

ਸੀਵਾਈਐਸਐਸ ਦੇ ਆਯੂਸ਼ ਖਟਕੜ ਵਿਦਿਆਰਥੀ ਯੂਨੀਅਨ ਦੇ ਬਣੇ ਨਵੇਂ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਵਿਦਿਆਰਥੀ ਨੌਜਵਾਨ ਸੰਘਰਸ਼ ਕਮੇਟੀ’ ਸੀਵਾਈਐਸਐਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀਵਾਈਐਸਐਸ ਦੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀ ਪ੍ਰਧਾਨ ਬਣ ਗਏ ਹਨ। ਇਸ ਤੋਂ ਇਲਾਵਾ ਵਾਈਸ ਪ੍ਰੈਜੀਡੈਂਟ ਦੇ ਅਹੁਦੇ ਲਈ ਐਨਐਸਯੂਆਈ ਦੇ ਹਰਸ਼ਦੀਪ ਸਿੰਘ ਬਾਠ ਨੇ, ਸੈਕਟਰੀ ਦੇ ਲਈ ਇਨਸੋ ਦੇ ਪ੍ਰਵੇਸ਼ ਬਿਸ਼ਨੋਈ ਨੇ ਅਤੇ ਜੁਆਇੰਟ ਸੈਕਟਰੀ ਦੇ ਅਹੁਦੇ ਲਈ ਐਨਐਸਯੂਆਈ ਦੇ ਮਨੀਸ਼ ਬੂਰਾ ਨੇ ਜਿੱਤ ਹਾਸਲ ਕੀਤੀ ਹੈ। ਧਿਆਨ ਰਹੇ ਕਿ ਸੀਵਾਈਐਸਐਸ ਨੇ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿਚ ਹਿੱਸਾ ਲਿਆ ਸੀ ਅਤੇ ਪਹਿਲੀ ਵਾਰ ਹੀ ਸ਼ਾਨਦਾਰ ਜਿੱਤ ਹਾਸਲ ਕੀਤੀ। ਪੰਜਾਬ ਸਰਕਾਰ ਵਿਚ ਕੈਬਨਿਟ ਗੁਰਮੀਤ ਸਿੰਘ ਮੀਤ ਹੇਅਰ ਵਿਦਿਆਰਥੀ ਯੂਨੀਅਨ ਚੋਣਾਂ ਦੇ ਇੰਚਾਰਜ ਸਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਨੇ ਟਵੀਟ ਕਰਕੇ ਪ੍ਰਧਾਨ ਬਣੇ ਆਯੂਸ਼ ਖਟਕੜ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ’ਚ ਲਿਖਿਆ ਕਿ ਜੇਕਰ ਨੌਜਵਾਨ ਚਾਹੁੰਣ ਤਾਂ ਉਹ ਦੇਸ਼ ਦੀ ਤਕਦੀਰ ਬਦਲ ਸਕਦੇ ਹਨ ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਹ ਸਾਬਤ ਕਰ ਦਿੱਤਾ ਹੈ।

 

RELATED ARTICLES
POPULAR POSTS