Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਮਾਣਹਾਨੀ ਦੇ ਕੇਸ ’ਚ ਮਾਨਸਾ ਅਦਾਲਤ ’ਚ ਹੋਏ ਪੇਸ਼

ਮੁੱਖ ਮੰਤਰੀ ਭਗਵੰਤ ਮਾਨ ਮਾਣਹਾਨੀ ਦੇ ਕੇਸ ’ਚ ਮਾਨਸਾ ਅਦਾਲਤ ’ਚ ਹੋਏ ਪੇਸ਼

ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਮਾਨ ਖਿਲਾਫ਼ ਕੀਤਾ ਹੋਇਆ ਹੈ ਕੇਸ
ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਣਹਾਨੀ ਦੇ ਕੇਸ ਵਿਚ ਮਾਨਸਾ ਦੀ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਤੁੱਲ ਕੰਬੋਜ ਦੀ ਅਦਾਲਤ ਵਿਚ ਪੇਸ਼ੀ ਭੁਗਤੀ। ਅਦਾਲਤ ਨੇ ਉਨ੍ਹਾਂ ਦੀ ਅਗਲੀ ਪੇਸ਼ੀ 5 ਦਸੰਬਰ ’ਤੇ ਪਾ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਇਹ ਕੇਸ ਮਾਨਸਾ ਹਲਕੇ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਕੀਤਾ ਹੋਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ਮੌਕੇ ਮਾਨਸ਼ਾਹੀਆ ਆਮ ਆਦਮੀ ਪਾਰਟੀ ਨੂੰ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਉਸ ਸਮੇਂ ਭਗਵੰਤ ਮਾਨ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਸਨ ਅਤੇ ਉਨ੍ਹਾਂ ਨੇ ਨਾਜਰ ਸਿੰਘ ਮਾਨਸ਼ਾਹੀਆ ’ਤੇ ਇਕ ਬੋਰਡ ਦੀ ਚੇਅਰਮੈਨ ਅਤੇ 10 ਕਰੋੜ ਰੁਪਏ ਲਾਲਚ ਬਦਲੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਆਰੋਪ ਲਗਾਇਆ ਸੀ, ਜਿਸ ਤੋਂ ਬਾਅਦ ਨਾਜਰ ਸਿੰਘ ਮਾਨਸ਼ਾਹੀਆ ਨੇ ਭਗਵੰਤ ਮਾਨ ਖਿਲਾਫ਼ ਮਾਨਸਾ ਦੀ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …