8.1 C
Toronto
Thursday, October 16, 2025
spot_img
Homeਪੰਜਾਬਭਗਵੰਤ ਮਾਨ ਨੇ ਪੀਏਯੂ ਦੇ ਵੀਸੀ ਨੂੰ ਹਟਾਉਣ ਲਈ ਰਾਜਪਾਲ ਵੱਲੋਂ ਭੇਜੀ...

ਭਗਵੰਤ ਮਾਨ ਨੇ ਪੀਏਯੂ ਦੇ ਵੀਸੀ ਨੂੰ ਹਟਾਉਣ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਦਿੱਤਾ ਠੋਕਵਾਂ ਜਵਾਬ

ਕਿਹਾ : ਸਤਬੀਰ ਗੋਸਲ ਦੀ ਨਿਯੁਕਤੀ ਪੀਏਯੂ ਦੇ ਨਿਯਮਾਂ ਅਨੁਸਾਰ ਹੋਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਨੂੰ ਹਟਾਉਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭੇਜੀ ਗਈ ਚਿੱਠੀ ਦਾ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਚਿੱਠੀ ਵਿਚ ਲਿਖਿਆ ਕਿ ਪੀਏਯੂ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੀਏਯੂ ਦੇ ਬੋਰਡ ਵੱਲੋਂ ਕੀਤੀ ਜਾਂਦੀ ਹੈ ਅਤੇ ਪਹਿਲਾਂ ਕਦੇ ਵੀ ਵੀਸੀ ਦੀ ਨਿਯੁਕਤੀ ਲਈ ਰਾਜਪਾਲ ਤੋਂ ਮਨਜ਼ੂਰੀ ਨਹੀਂ ਲਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸਤਬੀਰ ਗੋਸਲ ਨੂੰ ਕਾਨੂੰਨ ਅਨੁਸਾਰ ਨਿਯੁਕਤ ਕੀਤਾ ਗਿਆ ਹੈ ਜਿਵੇਂ ਕਿ ਪਹਿਲਾਂ ਕੀਤਾ ਜਾਂਦਾ ਹੈ। ਡਾ. ਗੋਸਲ ਜਾਣੇ-ਪਛਾਣੇ ਵਿਗਿਆਨੀ ਹਨ ਅਤੇ ਅਜਿਹੇ ਵਿਅਕਤੀ ਨੂੰ ਅਹੁਦੇ ਤੋਂ ਹਟਾਉਣ ਲਈ ਜਾਰੀ ਕੀਤੇ ਗਏ ਹੁਕਮਾਂ ਖਿਲਾਫ਼ ਪੰਜਾਬੀਆਂ ’ਚ ਗੱਸਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬੀਆਂ ਵੱਲੋਂ ਭਾਰੀ ਬਹੁਮਤ ਨਾਲ ਜਿਤਾਈ ਗਈ ‘ਆਪ’ ਸਰਕਾਰ ਦੇ ਕੰਮਾਂ ’ਚ ਰਾਜਪਾਲ ਵੱਲੋਂ ਲਗਾਤਾਰ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ, ਜੋ ਪੰਜਾਬੀਆਂ ਨੂੰ ਬਿਲਕੁਲ ਵੀ ਪਸੰਦ ਨਹੀਂ। ਉਨ੍ਹਾਂ ਕਿਹਾ ਕਿ ਮੈਂ ਰਾਜਪਾਲ ਨੂੰ ਕਈ ਵਾਰ ਮਿਲਿਆ ਅਤੇ ਉਹ ਬਹੁਤ ਵਧੀਆ ਇਨਸਾਨ ਹਨ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ’ਚ ਉਹ ਰੁਕਾਵਟ ਨਾ ਪਾਉਣ।

RELATED ARTICLES
POPULAR POSTS