Breaking News
Home / ਹਫ਼ਤਾਵਾਰੀ ਫੇਰੀ / ਬੀਬੀ ਜਗੀਰ ਕੌਰ ਲੜੇਗੀ ਐਸਜੀਪੀਸੀ ਪ੍ਰਧਾਨਗੀ ਦੀ ਚੋਣ

ਬੀਬੀ ਜਗੀਰ ਕੌਰ ਲੜੇਗੀ ਐਸਜੀਪੀਸੀ ਪ੍ਰਧਾਨਗੀ ਦੀ ਚੋਣ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਲੜਨ ਲਈ ਦ੍ਰਿੜ ਹਨ। ਇਹ ਚੋਣ 9 ਨਵੰਬਰ ਨੂੰ ਹੋਣੀ ਤੈਅ ਹੈ। ਜੇਕਰ ਪਾਰਟੀ (ਸ਼੍ਰੋਮਣੀ ਅਕਾਲੀ ਦਲ) ਉਨ੍ਹਾਂ ਨੂੰ ਇਹ ਅਹੁਦਾ ਨਹੀਂ ਦਿੰਦੀ ਤਾਂ ਉਹ ਵੱਖਰੇ ‘ਤੇ ਚੋਣ ਲੜ ਸਕਦੇ ਹਨ। ਇਹ ਪ੍ਰਗਟਾਵਾ ਖ਼ੁਦ ਬੀਬੀ ਜਗੀਰ ਕੌਰ ਨੇ ਕੀਤਾ ਹੈ। ਇਸੇ ਦੌਰਾਨ ਉਹ ਕਮੇਟੀ ਦੇ ਵੱਖ-ਵੱਖ ਮੈਂਬਰਾਂ ਨਾਲ ਸੰਪਰਕ ਵੀ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਇਜਲਾਸ 9 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰੇ ਇਕ ਵਜੇ ਰੱਖਿਆ ਗਿਆ ਹੈ। ਹਰ ਸਾਲ ਜਨਰਲ ਇਜਲਾਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੁੰਦੀ ਹੈ। ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਬਹੁਤਾਤ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਅਕਾਲੀ ਦਲ ਦਾ ਹੀ ਬਣਦਾ ਆ ਰਿਹਾ ਹੈ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਚਾਰ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਬੇਦਾਗ਼ ਹਨ। ਉਹ ਗੁਰੂ ਘਰ ਦੀ ਸੇਵਾ ਕਰਨੀ ਚਾਹੁੰਦੇ ਹਨ, ਜੋ ਉਨ੍ਹਾਂ ਦਾ ਹੱਕ ਹੈ, ਉਹ ਪ੍ਰਧਾਨ ਦੇ ਅਹੁਦੇ ਲਈ ਜਨਰਲ ਹਾਊਸ ਵਿਚ ਆਪਣਾ ਨਾਂ ਪੇਸ਼ ਕਰ ਸਕਦੇ ਹਨ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …