Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ‘ਚ ਮੁੜ ਸ਼ੁਰੂ ਹੋਣਗੀਆਂ ਐਨ.ਆਰ.ਆਈ. ਸਭਾਵਾਂ

ਪੰਜਾਬ ‘ਚ ਮੁੜ ਸ਼ੁਰੂ ਹੋਣਗੀਆਂ ਐਨ.ਆਰ.ਆਈ. ਸਭਾਵਾਂ

ਸਟੱਡੀ ਵੀਜ਼ੇ ਦੀ ਆੜ ‘ਚ ਮਨੁੱਖੀ ਤਸਕਰੀ ਦੀ ਹੋਵੇਗੀ ਜਾਂਚ : ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਲਦ ਹੀ ਸੂਬੇ ਵਿਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਮੰਤਰੀ ਧਾਲੀਵਾਲ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ‘ਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ। ਧਿਆਨ ਰਹੇ ਕਿ ਐਨ.ਆਰ.ਆਈ. ਸਭਾਵਾਂ ਵਿਦੇਸ਼ਾਂ ‘ਚ ਵਸਦੇ ਭਾਰਤੀ ਮੂਲ ਦੇ ਪੰਜਾਬੀਆਂ ਨੂੰ ਸਹਾਇਤਾ ਮੁਹੱਈਆ ਕਰਦੀਆਂ ਹਨ, ਜੋ ਆਪਣੇ ਨਿੱਜੀ ਕੇਸਾਂ ਦੀ ਪੈਰਵੀ ਕਰਨ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਸਮੇਂ ਭਾਰਤ ਵਿਚ ਮੌਜੂਦ ਰਹਿਣ ਦੇ ਅਸਮਰਥ ਹਨ। ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸਟੱਡੀ ਵੀਜ਼ੇ ਦੀ ਆੜ ਵਿਚ ਗੈਰ ਕਾਨੂੰਨੀ ਢੰਗ ਨਾਲ ਇਮੀਗਰੇਸ਼ਨ ਕੇਂਦਰਾਂ ਵਲੋਂ ਕੀਤੀ ਜਾ ਰਹੀ ਮਨੁੱਖੀ ਤਸਕਰੀ ਦੀ ਵੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਉਨ੍ਹਾਂ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਮੀਗਰੇਸ਼ਨ ਕੇਂਦਰਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਵਿਸਥਾਰਤ ਨਿਗਰਾਨੀ ਰਿਪੋਰਟ ਮੰਗਣ ਤਾਂ ਜੋ ਕੋਚਿੰਗ ਸੈਂਟਰਾਂ ਅਤੇ ਇਮੀਗਰੇਸ਼ਨ ਕੇਂਦਰਾਂ ਦੀ ਕੁੱਲ ਗਿਣਤੀ ਦਾ ਪਤਾ ਲਗਾਇਆ ਜਾ ਸਕੇ।

 

Check Also

ਪੰਜਾਬ ‘ਚੋਂ ਨਸ਼ੇ ਖਤਮ ਕਰਨ ਲਈ ਨਵੀਂ ਵਿਉਂਤਬੰਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਤੇ ਪੁਲਿਸ ਦਾ ਗੱਠਜੋੜ ਤੋੜਨ ਦਾ ਕੀਤਾ ਵਾਅਦਾ …