Breaking News
Home / ਹਫ਼ਤਾਵਾਰੀ ਫੇਰੀ / ਭਾਰਤੀ ਮੂਲ ਦੇ ਰਿਸ਼ੀ ਸੂਨਕ ਹੁਣ ਬਣ ਸਕਦੇ ਹਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ

ਭਾਰਤੀ ਮੂਲ ਦੇ ਰਿਸ਼ੀ ਸੂਨਕ ਹੁਣ ਬਣ ਸਕਦੇ ਹਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ

ਡੇਢ ਮਹੀਨੇ ਬਾਅਦ ਹੀ ਲਿਜ਼ ਟਰੱਸ ਨੂੰ ਦੇਣਾ ਪਿਆ ਅਸਤੀਫ਼ਾ
ਲੰਡਨ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਰਿਸ਼ੀ ਸੂਨਕ ਹੁਣ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬਣ ਸਕਦੇ ਹਨ। ਲਿਜ਼ ਟਰੱਸ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਰਿਸ਼ੀ ਸੂਨਕ ਹੁਣ ਇੰਗਲੈਂਡ ਦੇ ਪ੍ਰਧਾਨ ਮੰਤਰੀ ਦੀ ਦੌੜ ਵਿਚ ਸਭ ਤੋਂ ਅੱਗੇ ਹਨ। ਇਸੇ ਦੌਰਾਨ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰੱਸ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲਿਜ਼ ਟਰੱਸ ਨੇ ਆਪਣੀ ਸਰਕਾਰੀ ਰਿਹਾਇਸ਼ 10 ਡਾਈਨਿੰਗ ਸਟਰੀਟ ਤੋਂ ਅਸਤੀਫੇ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਟਰੱਸ ਨੇ ਜੋ ਵਾਅਦੇ ਕੀਤੇ ਸਨ, ਉਹ ਉਨ੍ਹਾਂ ਨੂੰ ਪੂਰਾ ਨਹੀਂ ਕਰ ਸਕੀ। ਸੂਤਰਾਂ ਅਨੁਸਾਰ ਲਿਜ਼ ਟਰੱਸ ਨੂੰ ਆਪਣੇ ਹੀ ਮੰਤਰੀ ਮੰਡਲ ਤੋਂ ਸਹਿਯੋਗ ਨਹੀਂ ਮਿਲ ਰਿਹਾ ਸੀ। ਟੈਕਸ ਵਿਚ ਕਟੌਤੀ ਨੂੰ ਲੈ ਕੇ ਕੀਤੇ ਵਾਅਦੇ ਉਹ ਪੂਰਾ ਨਹੀਂ ਕਰ ਸਕੀ ਸੀ, ਉਨ੍ਹਾਂ ਅਜੇ ਦੋ ਦਿਨ ਪਹਿਲਾਂ ਹੀ ਵਿੱਤ ਮੰਤਰੀ ਦੀ ਬਦਲੀ ਕੀਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਵਾਅਦੇ ਪੂਰੇ ਕਰਨ ਤੋਂ ਅਸਮਰੱਥ ਰਹੀ ਹੈ, ਇਸਦਾ ਉਨ੍ਹਾਂ ਨੂੰ ਅਫਸੋਸ ਰਹੇਗਾ। ਪਰ ਉਹ ਅਗਲੇ ਲੀਡਰ ਦੀ ਚੋਣ ਤੱਕ ਅਹੁਦੇ ਤੇ ਬਣੀ ਰਹੇਗੀ। ਦੂਜੇ ਪਾਸੇ ਹੁਣ ਵੇਖਣਾ ਇਹ ਹੋਵੇਗਾ ਕਿ ਲਿਜ਼ ਦੀ ਥਾਂ ਕੌਣ ਲੈਂਦਾ ਹੈ। ਭਾਰਤੀ ਮੂਲ ਦੇ ਸਾਬਕਾ ਵਿੱਤ ਮੰਤਰੀ ਰਿਸ਼ੀ ਸੂਨਕ ਦਾ ਨਾਮ ਮੁੜ ਚਰਚਾ ਵਿਚ ਹੈ। ਕੰਸਰਵੇਟਿਵ ਪਾਰਟੀ ਵਲੋਂ ਇੱਕ ਵਾਰ ਫਿਰ ਆਪਣਾ ਨੇਤਾ ਚੁਣਨ ਦੀ ਪ੍ਰਕਿਰਿਆ ਸ਼ੁਰੂ ਕਰਨੀ ਹੋਵੇਗੀ, ਜਦ ਕਿ ਦੂਜੇ ਪਾਸੇ ਲੇਬਰ ਪਾਰਟੀ ਨੇ ਆਮ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਕਰੀਬ 45 ਦਿਨਾਂ ਬਾਅਦ ਹੀ ਲਿਜ ਟਰੱਸ ਦੀ ਕੁਰਸੀ ਡਾਵਾਂਡੋਲ ਹੋ ਗਈ। ਜਿਸ ਦੇ ਚਲਦਿਆਂ ਹੁਣ ਰਿਸ਼ੀ ਸੂਨਕ ਦੇ ਪ੍ਰਧਾਨ ਮੰਤਰੀ ਬਣਨ ਦਾ ਰਸਤਾ ਬਿਲਕੁਲ ਸਾਫ਼ ਨਜ਼ਰ ਆ ਰਿਹ ਹੈ।

 

Check Also

ਇਕੋ ਦਿਨ ਜਲੰਧਰ ‘ਚੋਂ ਉਡ ਗਈਆਂ ‘ਆਪ’ ਦੀਆਂ ਦੋ ਤਿਤਲੀਆਂ

ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ …