Breaking News
Home / ਪੰਜਾਬ / ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਦਾ ਵੱਡਾ ਝਟਕਾ

ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਦਾ ਵੱਡਾ ਝਟਕਾ

ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜ਼ਮਾਨਤ ਅਰਜ਼ੀ ਰੱਦ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਦਿੱਤਾ ਹੈ। ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ਮਾਣਯੋਗ ਹਾਈ ਕੋਰਟ ਵਲੋਂ ਰੱਦ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਹੇਠਲੀ ਅਦਾਲਤ ਵਲੋਂ ਪਹਿਲਾਂ ਹੀ ਆਸ਼ੂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਹਾਈਕੋਰਟ ਵਿਚ ਅਪੀਲ ਕੀਤੀ ਗਈ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਮਾਮਲੇ ਸਬੰਧੀ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਖੁਰਾਕ ਤੇ ਸਪਲਾਈ ਵਿਭਾਗ ‘ਚ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘਪਲਾ ਮਾਮਲੇ ਵਿਚ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਲੰਘੀ 22 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਹੋਰ ਵੀ ਸਾਬਕਾ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ।

Check Also

ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਦਿੱਤੇ ਸੰਕੇਤ

ਕਿਹਾ : ਜਲਦੀ ਹੀ ਕਰਾਂਗਾ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ …