Breaking News
Home / ਪੰਜਾਬ / ਭਗਵੰਤ ਮਾਨ ਗੁਜਰਾਤ ਚੋਣਾਂ ਲਈ ਪ੍ਰਚਾਰ ‘ਚ ਰੁੱਝੇ

ਭਗਵੰਤ ਮਾਨ ਗੁਜਰਾਤ ਚੋਣਾਂ ਲਈ ਪ੍ਰਚਾਰ ‘ਚ ਰੁੱਝੇ

ਪੰਜਾਬ ਦੀਆਂ ਵਿਰੋਧੀ ਧਿਰਾਂ ਚੁੱਕ ਰਹੀਆਂ ਹਨ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਜ਼ਿਆਦਾ ਸਮਾਂ ਗੁਜਰਾਤ ਵਿਚ ਹੀ ਗੁਜ਼ਾਰ ਰਹੇ ਹਨ। ਉਹ ਇਸ ਕਰਕੇ ਕਿ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਆਮ ਆਦਮੀ ਪਾਰਟੀ ਵਲੋਂ ਗੁਜਰਾਤ ਵਿਚ ਜੰਮ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਗੁਜਰਾਤ ਵਿਚ ਚੋਣ ਪ੍ਰਚਾਰ ਲਈ ਰੁਝੋ ਹੋਏ ਹਨ ਅਤੇ ਲਗਾਤਾਰ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਧਰ ਦੂਜੇ ਪਾਸੇ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ ਅਤੇ ਪੰਜਾਬ ਦੀ ਸਿਆਸਤ ਵਿਚ ਵੀ ਉਥਲ ਪੁਥਲ ਜਾਰੀ ਹੈ। ਸੱਤਾ ਧਿਰ ਅਤੇ ਵਿਰੋਧੀ ਪੱਖ ਵਿਚਾਲੇ ਵੀ ਇਕ ਦੂਜੇ ‘ਤੇ ਦੂਸ਼ਣਬਾਜ਼ੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਵਿਚ ਸ਼ਾਂਤੀ ਬਣਾਈ ਰੱਖਣ ਲਈ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਵੀ ਪੰਜਾਬ ਪੁਲਿਸ ਲਈ ਚੁਣੌਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਜਰਾਤ ਵਿਚ ਜ਼ਿਆਦਾ ਸਮਾਂ ਗੁਜ਼ਾਰਨ ਨੂੰ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਸਵਾਲ ਵੀ ਚੁੱਕ ਰਹੀਆਂ ਹਨ। ਫਿਲਹਾਲ ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਅਜੇ ਤੱਕ ਤਰੀਕ ਦਾ ਐਲਾਨ ਨਹੀਂ ਕੀਤਾ, ਪਰ ਫਿਰ ਵੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਗੁਜਰਾਤ ਵਿਚ ਲਗਾਤਾਰ ਚੋਣ ਪ੍ਰਚਾਰ ਕਰਨ ‘ਚ ਰੁੱਝੇ ਹੋਏ ਹਨ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਦੀ ਕਮਾਨ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪੀ ਗਈ ਹੈ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …