ਲੁਧਿਆਣਾ ਅਦਾਲਤ ਨੇ 21 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ
ਲੁਧਿਆਣਾ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਲੁਧਿਆਣਾ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਜਿਸ ‘ਚ ਉਨ੍ਹਾਂ ਨੂੰ 21 ਅਕਤੂਬਰ ਨੂੰ ਅਦਾਲਤ ਨੇ ਬਹੁਕਰੋੜੀ ਸੀਐਲਯੂ ਘੁਟਾਲੇ ‘ਚ ਬਤੌਰ ਗਵਾਹ ਪੇਸ਼ ਹੋਣ ਲਈ ਕਿਹਾ ਹੈ। ਜਦਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਵੀਡੀਓ ਕਾਨਫਰੰਸਿੰਗ ਜਰੀਏ ਅਦਾਲਤ ਵਿਚ ਪੇਸ਼ ਹੋਣ ਲਈ ਅਰਜੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡਰੇਜ਼ ਮਾਮਲੇ ਵਿਚ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਸੀ ਅਤੇ ਇਸ ਸਮੇਂ ਉਹ ਪਟਿਆਲਾ ਦੀ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਹਨ।