Breaking News
Home / ਪੰਜਾਬ / ਸੰਗਰੂਰ ‘ਚ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਵਿਚ ਕਿਸਾਨ ਦੀ ਮੌਤ

ਸੰਗਰੂਰ ‘ਚ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਵਿਚ ਕਿਸਾਨ ਦੀ ਮੌਤ

ਸੱਪ ਦੇ ਡੰਗਣ ਕਾਰਨ ਹੋਈ ਮੌਤ; ਕਿਸਾਨ ਯੂਨੀਅਨ ਵੱਲੋਂ ਗੁਰਚਰਨ ਸਿੰਘ ਸ਼ਹੀਦ ਕਰਾਰ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਦਿਨ-ਰਾਤ ਦੇ ਚੱਲ ਰਹੇ ਪੱਕੇ ਮੋਰਚੇ ਵਿੱਚ ਸੋਮਵਾਰ ਦੀ ਰਾਤ ਨੂੰ ਸੱਪ ਦੇ ਡੰਗਣ ਕਾਰਨ ਪਿੰਡ ਬਖੋਰਾ ਕਲਾਂ ਦੇ ਕਿਸਾਨ ਗੁਰਚਰਨ ਸਿੰਘ ਦੀ ਮੌਤ ਹੋ ਗਈ। ਕਿਸਾਨੀ ਸਟੇਜ ਤੋਂ ਮ੍ਰਿਤਕ ਕਿਸਾਨ ਗੁਰਚਰਨ ਸਿੰਘ ਨੂੰ ਸੰਘਰਸ਼ੀ ਮੋਰਚੇ ਦਾ ਸ਼ਹੀਦ ਕਰਾਰ ਦਿੱਤਾ ਗਿਆ ਅਤੇ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਨ ਕਰਦਿਆਂ ਸ਼ਹੀਦ ਕਿਸਾਨ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਸਾਨ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨ ਦੀ ਮੌਤ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਕਿਸਾਨਾਂ ਨੂੰ ਰਾਤਾਂ ਸੜਕ ਕਿਨਾਰੇ ਝਾੜੀਆਂ ਵਿੱਚ ਬਿਤਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਸ਼ਹੀਦ ਕਿਸਾਨ ਦੇ ਵਾਰਿਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਅਤੇ ਕਿਸਾਨ ਪਰਿਵਾਰ ਦੇ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।

 

Check Also

ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …