ਸੰਗਰੂਰ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਪੱਕੇ ਮੋਰਚੇ ਦੇ 12ਵੇਂ ਦਿਨ ਵੀਰਵਾਰ ਨੂੰ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਅਣਮਿਥੇ ਸਮੇਂ ਲਈ ਘਿਰਾਓ ਸ਼ੁਰੂ ਕਰ ਦਿੱਤਾ। ਭਾਕਿਯੂ ਏਕਤਾ ਉਗਰਾਹਾਂ ਨੇ ਮੁੱਖ ਮੰਤਰੀ ਪੰਜਾਬ ਵਲੋਂ 7 ਅਕਤੂਬਰ ਦੀ ਮੀਟਿੰਗ ‘ਚ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ 9 ਅਕਤੂਬਰ ਤੋਂ ਇਥੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਵਾਲੀ ਸੜਕ ਉਪਰ ਸੂਬਾ ਪੱਧਰੀ ਪੱਕਾ ਮੋਰਚਾ ਲਗਾਇਆ ਹੋਇਆ ਹੈ। ਹਜ਼ਾਰਾਂ ਕਿਸਾਨਾਂ ਨੇ ਦਿਨ-ਰਾਤ ਦੇ ਮੋਰਚੇ ‘ਚ ਪੱਕੇ ਡੇਰੇ ਲਗਾ ਰੱਖੇ ਹਨ। ਬੀਤੀ 15 ਅਕਤੂਬਰ ਨੂੰ ਕੀਤੀ ਲਲਕਾਰ ਰੈਲੀ ਦੌਰਾਨ ਪੰਜਾਬ ਸਰਕਾਰ ਨੂੰ ਮੰਗਾਂ ਸਬੰਧੀ ਯਾਦ ਪੱਤਰ ਵੀ ਭੇਜਿਆ ਗਿਆ ਸੀ ਪਰ ਸਰਕਾਰ ਵਲੋਂ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਣ ‘ਤੇ ਕਿਸਾਨਾਂ ਵਲੋਂ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕਰ ਲਿਆ ਹੈ।
Check Also
ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ …