ਪਾਕਿ ਦੇ ਥਲ ਸੈਨਾ ਮੁਖੀ ਜਨਰਲ ਬਾਜਵਾ ਦੀ ਸੇਵਾਮੁਕਤੀ 5 ਹਫਤਿਆਂ ਬਾਅਦ
ਇਸਲਾਮਾਬਾਦ/ਬਿੳੂਰੋ ਨਿੳੂਜ਼
ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੰਜ ਸਾਲ ਲਈ ਅਯੋਗ ਕਰਾਰ ਦੇ ਦਿੱਤਾ ਹੈ। ਈ.ਸੀ.ਪੀ ਨੇ ਤੋਸ਼ਾ ਖਾਨਾ ਮਾਮਲੇ ਵਿਚ ਇਮਰਾਨ ਖ਼ਾਨ ਨੂੰ ਦੋਸ਼ੀ ਪਾਇਆ ਹੈ। ਈ.ਸੀ.ਪੀ. ਨੇ ਇਹ ਵੀ ਐਲਾਨ ਕੀਤਾ ਹੈ ਕਿ ਇਮਰਾਨ ਖਾਨ ਹੁਣ ਸੰਸਦ ਦੇ ਮੈਂਬਰ ਨਹੀਂ ਰਹੇ ਹਨ। ਉਨ੍ਹਾਂ ਦੇ ਫੈਸਲੇ ਅਨੁਸਾਰ, ਇਮਰਾਨ ਖ਼ਾਨ ਦੇ ਖ਼ਿਲਾਫ ਭਿ੍ਰਸ਼ਟ ਅਭਿਆਸਾਂ ਲਈ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਧਰ ਦੂਜੇ ਪਾਸੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਹੈ ਕਿ ਉਹ ਪੰਜ ਹਫ਼ਤਿਆਂ ਬਾਅਦ ਸੇਵਾਮੁਕਤ ਹੋਣਗੇ ਅਤੇ ਉਹ ਆਪਣੇ ਸੇਵਾਕਾਲ ਵਿੱਚ ਵਾਧੇ ਦੀ ਮੰਗ ਨਹੀਂ ਕਰਨਗੇ। ਜਨਰਲ ਬਾਜਵਾ ਆਉਂਦੀ 29 ਨਵੰਬਰ ਨੂੰ ਸੇਵਾਮੁਕਤ ਹੋਣ ਵਾਲੇ ਹਨ ਅਤੇ ਸਾਰਿਆਂ ਦੀਆਂ ਨਜ਼ਰਾਂ ਨਵੇਂ ਫੌਜ ਮੁਖੀ ਦੀ ਨਿਯੁਕਤੀ ’ਤੇ ਟਿਕੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਬਾਜਵਾ ਨੇ ਦੇਸ਼ ਨੂੰ ਭਰੋਸਾ ਦਿਵਾਇਆ ਸੀ ਕਿ ਹਥਿਆਰਬੰਦ ਸੈਨਾਵਾਂ ਨੇ ਰਾਜਨੀਤੀ ਤੋਂ ਦੂਰੀ ਬਣਾ ਲਈ ਹੈ ਅਤੇ ਭਵਿੱਖ ਵਿੱਚ ਵੀ ਇਸ ਤੋਂ ਦੂਰ ਰਹਿਣਾ ਚਾਹੁੰਦੀਆਂ ਹਨ।