ਸਿੱਧੂ ਦੀ ਸਿਹਤ ਖਰਾਬ ਹੋਣ ਕਰਕੇ ਪੇਸ਼ੀ ਦੀ ਤਰੀਕ ਪਾਈ ਗਈ ਅੱਗੇ
ਲੁਧਿਆਣਾ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਅਦਾਲਤ ਵਿਚ ਪੇਸ਼ੀ ਟਲ ਗਈ ਹੈ। ਹਾਲਾਂਕਿ ਸਿੱਧੂ ਦੀ ਪੇਸ਼ੀ ਲਈ ਅਦਾਲਤ ਵਿਚ ਸੁਰੱਖਿਆ ਦੇ ਵੀ ਸਖਤ ਇੰਤਜ਼ਾਮ ਕੀਤੇ ਗਏ ਸਨ। ਨਵਜੋਤ ਸਿੱਧੂ ਦਾ ਪਿਛਲੇ ਦਿਨ ਰਾਜਿੰਦਰਾ ਹਸਪਤਾਲ ਪਟਿਆਲਾ ’ਚ ਮੈਡੀਕਲ ਚੈਕਅਪ ਕਰਵਾਇਆ ਗਿਆ ਸੀ, ਜਿਸ ਵਿਚ ਉਨ੍ਹਾਂ ਨੂੰ ਅਨਫਿੱਟ ਕਰਾਰ ਦਿੱਤਾ ਗਿਆ। ਲੁਧਿਆਣਾ ਦੇ ਬਹੁ ਚਰਚਿਤ ਸੀ.ਐੱਲ.ਯੂ. ਘੁਟਾਲੇ ’ਚ ਅਦਾਲਤ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਹੁਣ 28 ਅਕਤੂਬਰ ਨੂੰ ਪੇਸ਼ ਕਰਨ ਦੇ ਮੁੜ ਤੋਂ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਸੀ.ਐੱਲ.ਯੂ. ਘੁਟਾਲੇ ’ਚ ਬਤੌਰ ਗਵਾਹ ਸਿੱਧੂ ਨੂੰ ਤਲਬ ਕੀਤਾ ਗਿਆ ਸੀ ਅਤੇ ਅੱਜ ਇਸ ਮਾਮਲੇ ਦੀ ਅਹਿਮ ਸੁਣਵਾਈ ਸੀ ਪਰ ਜੇਲ੍ਹ ਸੁਪਰੀਡੈਂਟ ਵਲੋਂ ਬਾਅਦ ਦੁਪਹਿਰ ਅਦਾਲਤ ਨੂੰ ਇਕ ਈ-ਮੇਲ ਰਾਹੀਂ ਸੁਨੇਹਾ ਭੇਜਿਆ ਗਿਆ, ਜਿਸ ’ਚ ਸਿੱਧੂ ਦੀ ਸਿਹਤ ਠੀਕ ਨਾ ਹੋਣ ਬਾਰੇ ਦੱਸਿਆ ਗਿਆ ਸੀ। ਇਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਇਕ ਦਿਨ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਜੇਲ੍ਹ ਸੁਪਰਡੈਂਟ ਵਲੋਂ ਇਸ ਸੰਬੰਧੀ ਡਾਕਟਰਾਂ ਦਾ ਸਰਟੀਫਿਕੇਟ ਵੀ ਨਾਲ ਨੱਥੀ ਕੀਤਾ ਗਿਆ ਸੀ ਜਿਸ ’ਤੇ ਮਾਨਯੋਗ ਜੱਜ ਸੁਮਿਤ ਮੱਕੜ ਨੇ ਇਸ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਅਤੇ ਨਵਜੋਤ ਸਿੱਧੂ ਨੂੰ ਹੁਣ 28 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …