Breaking News
Home / ਪੰਜਾਬ / ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਯੋਜਨਾ ਕੀਤੀ ਬਹਾਲ

ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਯੋਜਨਾ ਕੀਤੀ ਬਹਾਲ

ਸਰਕਾਰੀ ਕਰਮਚਾਰੀਆਂ ਨੂੰ ਪਹਿਲੀ ਅਕਤੂਬਰ ਤੋਂ 6 ਫੀਸਦੀ ਡੀਏ ਦੇਣ ਦਾ ਵੀ ਕੀਤਾ ਐਲਾਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਸਿਧਾਂਤਕ ਫੈਸਲਾ ਲਿਆ ਹੈ। ਦੀਵਾਲੀ ਦਾ ਤੋਹਫਾ ਦਿੰਦਿਆਂ ਭਗਵੰਤ ਮਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਸਿਧਾਂਤਕ ਫੈਸਲਾ ਲਿਆ ਹੈ। ਇਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਅਸੀਂ ਪੰਜਾਬ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆ ਰਹੇ ਹਾਂ। ਇਸ ਦੇ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 6 ਫੀਸਦੀ ਡੀਏ ਦੀ ਕਿਸ਼ਤ ਦੇਣ ਨੂੰ ਮਨਜ਼ੂਰੀ ਦਿੱਤੀ ਹੈ, ਜੋ 1 ਅਕਤੂਬਰ ਤੋਂ ਲਾਗੂ ਹੋਵੇਗੀ। ਭਗਵੰਤ ਮਾਨ ਹੋਰਾਂ ਇਹ ਵੀ ਦੱਸਿਆ ਕਿ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਨੌਕਰੀਆਂ ’ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ’ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਦੇ ਹੋਏ ਆਰੋਪ ਲਗਾਇਆ ਹੈ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਕਰਕੇ ਇਹ ਫੈਸਲੇ ਲਏ ਗਏ ਹਨ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …