Breaking News
Home / ਪੰਜਾਬ / ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ

ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ

ਕਿਹਾ : ਸ਼ਹੀਦ ਭਗਤ ਸਿੰਘ ਦੀਆਂ ਕਸਮ ਖਾਣ ਵਾਲੇ ਹੁਣ ਭਗਤ ਸਿੰਘ ਨੂੰ ਭੁੱਲੇ
ਨਵਾਂ ਸ਼ਹਿਰ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਘਰ ਅਤੇ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਤੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਈ ਹੈ। ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ’ਚ ਲੰਘੇ ਦਿਨੀਂ ਭਗਤ ਸਿੰਘ ਦੇ ਜੱਦੀ ਘਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਸੀ। ਲਗਭਗ 19 ਹਜ਼ਾਰ ਰੁਪਏ ਦਾ ਬਿਲ ਬਕਾਇਆ ਹੋਣ ਕਰਕੇ ਬਿਜਲੀ ਬੋਰਡ ਵੱਲੋਂ ਇਹ ਕਾਰਵਾਈ ਕੀਤੀ ਗਈ ਸੀ ਪ੍ਰੰਤੂ ਬਾਅਦ ਵਿਚ ਕੁਨੈਕਸ਼ਨ ਨੂੰ ਬਹਾਲ ਕਰ ਦਿੱਤਾ ਗਿਆ ਸੀ। ਸ਼ਹੀਦ ਭਗਤ ਸਿੰਘ ਦੇ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕਸਮ ਖਾਣ ਵਾਲੇ ਅੱਜ ਭਗਤ ਸਿੰਘ ਨੂੰ ਭੁੱਲ ਗਏ ਹਨ। ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਦਾ ਬਿਲ ਭਰਨ ਲਈ ਤਿਆਰ ਹੈ। ਉਧਰ ਭਾਰਤੀ ਜਨਤਾ ਪਾਰਟੀ ਨੇ ਵੀ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ। ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸ਼ਹੀਦ ਭਗਤ ਸਿੰਘ ਦਾ ਅਪਮਾਨ ਹੈ। ਪਾਰਕ ਅਤੇ ਘਰ ਦਾ ਕੁਨੈਕਸ਼ਨ ਕੱਟੇ ਜਾਣ ’ਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ ’ਤੇ ਡਰਾਮਾ ਨਹੀਂ ਹੋਣਾ ਚਾਹੀਦਾ ਅਤੇ ਸਰਕਾਰ ਨੂੰ ਆਪਣੀ ਗਲਤੀ ਸਵੀਕਾਰ ਕਰਨੀ ਚਾਹੀਦੀ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …