7 C
Toronto
Wednesday, November 26, 2025
spot_img
Homeਪੰਜਾਬ‘ਆਪ’ ਵਿਧਾਇਕ ਦੇਵ ਮਾਨ ਦੇ ਵਿਗੜੇ ਬੋਲ

‘ਆਪ’ ਵਿਧਾਇਕ ਦੇਵ ਮਾਨ ਦੇ ਵਿਗੜੇ ਬੋਲ

ਕਿਹਾ : ਜਿਨ੍ਹਾਂ ਨੂੰ ਕੋਈ ਨਹੀਂ ਪੁੱਛਦਾ ਉਨ੍ਹਾਂ ਰਾਜਪਾਲ ਬਣਾ ਦਿੱਤਾ ਜਾਂਦਾ ਹੈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਚੱਲ ਰਹੀ ਖਿੱਚੋਤਾਣ ਦਰਮਿਆਨ ਹੁਣ ਨਾਭਾ ਤੋਂ ਵਿਧਾਇਕ ਦੇਵ ਮਾਨ ਵੀ ਕੁੱਦ ਪਏ ਹਨ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਵਿਵਾਦ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਸਿਰਫ ਉਹੀ ਹੁਕਮ ਦਿੰਦਾ ਹੈ ਜੋ ਉਨ੍ਹਾਂ ਨੂੰ ਹੁਕਮ ਦਿੱਤਾ ਜਾਂਦਾ ਹੈ ਪ੍ਰੰਤੂ ਅਜਿਹੇ ਹੁਕਮਾਂ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਰਾਜਪਾਲ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਕੋਲ ਥੋੜ੍ਹਾ ਸਮਾਂ ਹੈ, ਜਿਨ੍ਹਾਂ ਨੂੰ ਕੋਈ ਪੁੱਛਦਾ ਨਹੀਂ, ਉਨ੍ਹਾਂ ਨੂੰ ਰਾਜਪਾਲ ਬਣਾ ਦਿੱਤਾ ਜਾਂਦਾ ਹੈ। ਦੇਵ ਮਾਨ ਨੇ ਕਿਹਾ ਕਿ ਕਾਨੂੰਨ ਦੇ ਅਨੁਸਾਰ ਰਾਜਪਾਲ ਨੂੰ ਬੋਲਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਭ ਕੁਝ ਕਾਨੂੰਨ ਦੇ ਅਨੂਸਾਰ ਕਰ ਰਹੇ ਹਨ। ਦੇਵ ਮਾਨ ਨੇ ਤਾਂ ਇਥੋਂ ਤੱਕ ਵੀ ਕਹਿ ਦਿੱਤਾ ਕਿ ਜੇਕਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਚਾਹੁਣ ਤਾਂ ਉਹ ਨਾਭਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਕੇ ਦੇਖ ਲੈਣ। ਧਿਆਨ ਰਹੇ ਕਿ ਲੰਘੇ ਦਿਨੀਂ ਖੇਤੀਬਾੜੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਗਾਉਣ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਵਿਵਾਦ ਚੱਲ ਰਿਹਾ ਹੈ।

RELATED ARTICLES
POPULAR POSTS