75 ਹਜ਼ਾਰ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਦੀ ਮੁਹਿੰਮ ਲਈ ਅੱਜ ‘ਰੁਜਗਾਰ ਮੇਲੇ’ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਰੋਜ਼ਗਾਰਤ ਮੇਲਾ ਪਿਛਲੇ ਅੱਠ ਸਾਲਾਂ ਵਿੱਚ ਰੁਜਗਾਰ, ਸਵੈਰੁਜਗਾਰ ਲਈ ਸਰਕਾਰ ਦੀਆਂ ਕੋਸ਼ਿਸ਼ਾਂ ’ਚ ਮੀਲ ਦਾ ਪੱਥਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੱਜ 75,000 ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇਗੀ। ਇਸ ਰੋਜ਼ਗਾਰ ਮੇਲੇ ਰਾਹੀਂ ਅਗਲੇ ਡੇਢ ਸਾਲ ਯਾਨੀ ਦਸੰਬਰ 2023 ਤੱਕ 10 ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਸਾਰੀਆਂ ਭਾਰਤੀਆਂ ਯੂਪੀਐਸਸੀ, ਐਸਐਸਸੀ, ਰੇਲਵੇ ਭਰਤੀ ਬੋਰਡ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਰਾਹੀਂ ਕੀਤੀਆਂ ਜਾਣਗੀਆਂ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਦੇ ਨੌਜਵਾਨ ਲਈ ਅੱਜ ਦਿਨ ਬਹੁਤ ਹੀ ਮਹੱਤਵਪੂਰਨ ਹੈ। ਲੰਘੇ 8 ਸਾਲਾਂ ਦੌਰਾਨ ਦੇਸ਼ ’ਚ ਰੋਜ਼ਗਾਰ ਅਤੇ ਸਵੈਰੋਜ਼ਗਾਰ ਦੀ ਜੋ ਵੀ ਮੁਹਿੰਮ ਚੱਲ ਰਹੀ ਹੈ, ਉਸ ਕੜੀ ’ਚ ਇਕ ਹੋਰ ਕੜੀ ਜੁੜ ਗਈ ਹੈ ਇਹ ਕੜੀ ਹੈ ਰੋਜ਼ਗਾਰ ਮੇਲੇ ਦੀ। ਅੱਜ ਕੇਂਦਰ ਸਰਕਾਰ ਵੱਲੋਂ 75, 000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ।