Breaking News
Home / ਪੰਜਾਬ / ਦੀਵਾਲੀ ਮੌਕੇ ਵਿਗੜੀ ਪੰਜਾਬ ਦੀ ਆਬੋ ਹਵਾ

ਦੀਵਾਲੀ ਮੌਕੇ ਵਿਗੜੀ ਪੰਜਾਬ ਦੀ ਆਬੋ ਹਵਾ

ਜ਼ਿਆਦਾਤਰ ਸ਼ਹਿਰਾਂ ’ਚ ਏਅਰ ਕੁਆਲਿਟੀ ਇੰਡੈਕਸ 170 ਤੋਂ ਪਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸਮੁੱਚੇ ਦੇਸ਼ ’ਚ ਅੱਜ ਦੀਵਾਲੀ ਤਿਉਹਾਰ ਮਨਾਇਆ ਗਿਆ ਅਤੇ ਸਭ ਨੇ ਆਪਣੇ ਘਰਾਂ ਨੂੰ ਬਣੇ ਸੁੰਦਰ ਤਰੀਕੇ ਨਾਲ ਸਜਾਇਆ ਹੋਇਆ ਸੀ। ਪ੍ਰੰਤੂ ਦੀਵਾਲੀ ਦੀ ਰਾਤ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ’ਚ ਪ੍ਰਦੂਸ਼ਣ ਇੰਨਾ ਵਧ ਚੁੱਕਿਆ ਹੈ ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ’ਚ ਏਅਰ ਕੁਆਲਿਟੀ ਇੰਡੈਕਸ 170 ਤੋਂ ਪਾਰ ਜਾ ਚੁੱਕਿਆ ਹੈ। ਇਸ ਪ੍ਰਦੂਸ਼ਣ ਕਾਰਨ ਸਿਹਤਮੰਦ ਵਿਅਕਤੀ ਵੀ ਕਿਸੇ ਨਾ ਕਿਸੇ ਬਿਮਾਰੀ ਦਾ ਸ਼ਿਕਾਰ ਹੋ ਸਕਦੇ ਹਨ। ਜਦਕਿ ਦੀਵਾਲੀ ਦੀ ਰਾਤ ਨੂੰ 2 ਘੰਟੇ ਤੱਕ ਪਟਾਕੇ ਚਲਾਉਣ ਦੀ ਇਜਾਜਤ ਵੀ ਦਿੱਤੀ ਗਈ ਹੈ, ਜਿਸ ਨਾਲ ਪ੍ਰਦੂਸ਼ਣ ਹੋਰ ਵਧਣ ਦੀ ਸੰਭਾਵਨਾ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …