Breaking News
Home / ਭਾਰਤ / ਰੀਟਾ ਬਹੁਗੁਣਾ ਜੋਸ਼ੀ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ

ਰੀਟਾ ਬਹੁਗੁਣਾ ਜੋਸ਼ੀ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ

2ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਯੂ.ਪੀ. ਵਿੱਚ ਆਪਣੀ ਸਿਆਸੀ ਜ਼ਮੀਨ ਭਾਲ ਰਹੀ ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਸੂਬੇ ਵਿੱਚ ਪਾਰਟੀ ਦਾ ਵੱਡਾ ਚਿਹਰਾ ਤੇ ਸਾਬਕਾ ਸੂਬਾ ਪ੍ਰਧਾਨ ਰੀਟਾ ਬਹੁਗੁਣਾ ਜੋਸ਼ੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਪਿਛਲੇ ਕਈ ਦਿਨਾਂ ਤੋਂ ਰੀਟਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਚੱਲ ਰਹੀਆਂ ਸਨ। ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਰੀਤਾ ਨੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ। ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਸੂਬਿਆਂ ਪੰਜਾਬ, ਉੱਤਰ ਪ੍ਰਦੇਸ਼, ਗੋਆ, ਮਣੀਪੁਰ ਅਤੇ ਉੱਤਰਾਖੰਡ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਫ਼ੈਸਲਾ ਸੁਰੱਖਿਆ ਬਲਾਂ ਅਤੇ ਸੂਬਿਆਂ ਦੀ ਅਮਨ ਕਾਨੂੰਨ ਸਬੰਧੀ ਮਸ਼ੀਨਰੀ ਵੱਲੋਂ ਦਿੱਤੀ ਜਾਣ ਵਾਲੀ ਜਾਣਕਾਰੀ ਦੇ ਆਧਾਰ ‘ਤੇ ਲਿਆ ਜਾਏਗਾ। ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਨੇ ਕਿਹਾ ਕਿ ਮੌਸਮ ਅਤੇ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖ ਕੇ ਹੀ ਚੋਣਾਂ ਦੀਆਂ ਤਰੀਕਾਂ ਨੂੰ ਅੰਤਿਮ ਰੂਪ ਦਿੱਤਾ ਜਾਏਗਾ। ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੈਦੀ ਨੇ ਕਿਹਾ,”ਅਸੀਂ ਸੁਰੱਖਿਆ ਬਲਾਂ ਦੀ ਤਾਇਨਾਤੀ, ਮੌਸਮ ਅਤੇ ਪ੍ਰੀਖਿਆ ਦੇ ਪ੍ਰੋਗਰਾਮ ਦਾ ਮੁਲਾਂਕਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਸਬੰਧੀ ਸਾਰੀ ਜਾਣਕਾਰੀ ਲੈ ਕੇ ਹੀ ਤਰੀਕਾਂ ਤੈਅ ਹੋਣਗੀਆਂ। ਤਾਂ ਹੀ ਅਸੀਂ ਦੱਸ ਸਕਾਂਗੇ ਕਿ ਚੋਣਾਂ ਇਕੋ ਗੇੜ ਵਿਚ ਹੋਣਗੀਆਂ ਜਾਂ ਪੜਾਅਵਾਰ ਵੋਟਾਂ ਪੈਣਗੀਆਂ।” ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਤਰੀਕਾਂ ਸਬੰਧੀ ਅਜੇ ਤਕ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ, ਗੋਆ, ਮਣੀਪੁਰ ਅਤੇ ਉੱਤਰਾਖੰਡ ਵਿਧਾਨ ਸਭਾਵਾਂ ਦੀ ਮਿਆਦ ਅਗਲੇ ਸਾਲ ਮਾਰਚ ਦੇ ਅਖੀਰ ਵਿਚ ਮੁੱਕਣ ਵਾਲੀ ਹੈ ਜਦਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਦਾ ਸਮਾਂ ਮਈ 2017 ਵਿਚ ਮੁੱਕਣਾ ਹੈ। ਉੱਤਰ ਪ੍ਰਦੇਸ਼ ਵਿਚ ਰਾਮ ਮੰਦਿਰ ਦਾ ਮਸਲਾ ਮੁੜ ਭਖ਼ਣ ਤੋਂ ਬਾਅਦ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਕਮਿਸ਼ਨ ਨੂੰ ਚੋਣਾਂ ਹੋਣ ਵਾਲੇ ਸੂਬਿਆਂ ਵਿਚ ਸਿਆਸੀ ਪਾਰਟੀਆਂ ਵੱਲੋਂ ਦਾਗ਼ੇ ਜਾਣ ਵਾਲੇ ਬਿਆਨਾਂ ਤੋਂ ਰੋਕਣ ਲਈ ਅਧਿਕਾਰ ਮਿਲਣੇ ਚਾਹੀਦੇ ਹਨ ਤਾਂ ਜ਼ੈਦੀ ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਚੋਣ ਕਮਿਸ਼ਨ ਇਸ ਨੂੰ ਸਖ਼ਤੀ ਨਾਲ ਲਾਗੂ ਕਰੇਗਾ।
ਭਾਜਪਾ ਵਿੱਚ ਸ਼ਾਮਲ ਹੋਣ ਦੇ ਨਾਲ ਹੀ ਰੀਤਾ ਨੇ ਸਰਜੀਕਲ ਸਟ੍ਰਾਈਕ ਨਾਲ ਜੁੜੇ ਖ਼ੂਨ ਦੀ ਦਲਾਲੀ ਵਾਲੇ ਰਾਹੁਲ ਗਾਂਧੀ ਦੇ ਬਿਆਨ ਉੱਤੇ ਕਾਂਗਰਸ ਖ਼ਿਲਾਫ਼ ਜੰਮ ਕੇ ਜਿੱਥੇ ਭੜਾਸ ਕੱਢੀ, ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖ਼ੂਬ ਤਾਰੀਫ਼ ਕੀਤੀ। ਰੀਟਾ ਦੇ ਨਾਲ ਉਸ ਦਾ ਬੇਟਾ ਮਯੰਕ ਜੋਸ਼ੀ ਵੀ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜ਼ਿਕਰਯੋਗ ਹੈ ਕਿ ਰੀਤਾ ਬਹੁਗੁਣਾ ਨੂੰ ਲੱਗ ਰਿਹਾ ਹੈ ਕਿ ਉਹ ਯੂਪੀ ਵਿੱਚ ਹਾਸ਼ੀਏ ਉੱਤੇ ਚਲੇ ਗਈ ਹੈ। ਪਾਰਟੀ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਸ਼ੀਲਾ ਦੀਕਸ਼ਤ ਨੂੰ ਪਹਿਲਾਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਸ ਤੋਂ ਇਲਾਵਾ ਸੂਬਾ ਪ੍ਰਧਾਨ ਦੀ ਕਮਾਨ ਰਾਜ ਬੱਬਰ ਨੂੰ ਸੌਂਪ ਦਿੱਤੀ ਹੈ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …