Breaking News
Home / ਪੰਜਾਬ / ਦੀਵਾਲੀ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ਵਿਚਲੀ ਹਵਾ ਦਾ ਮਿਆਰ ਖਰਾਬ

ਦੀਵਾਲੀ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ਵਿਚਲੀ ਹਵਾ ਦਾ ਮਿਆਰ ਖਰਾਬ

ਪਾਬੰਦੀ ਦੇ ਬਾਵਜੂਦ ਦਿੱਲੀ ਵਾਸੀਆਂ ਨੇ ਵੀ ਰੱਜ ਕੇ ਚਲਾਏ ਪਟਾਕੇ
ਚੰਡੀਗੜ੍ਹ/ਬਿੳੂਰੋ ਨਿੳੂਜ਼
ਦੀਵਾਲੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਮੰਗਲਵਾਰ ਸਵੇਰੇ ਹਵਾ ਦੀ ਗੁਣਵੱਤਾ ‘ਖਰਾਬ’ ਅਤੇ ‘ਬਹੁਤ ਖਰਾਬ’ ਸ਼੍ਰੇਣੀਆਂ ਵਿੱਚ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਹਰਿਆਣਾ ਦੇ ਗੁਰੂਗ੍ਰਾਮ ਅਤੇ ਪੰਜਾਬ ਦੇ ਲੁਧਿਆਣਾ ਵਿੱਚ ਸਵੇਰੇ 10 ਵਜੇ ਹਵਾ ਗੁਣਵੱਤਾ ਸੂਚਕਾਂਕ ਕ੍ਰਮਵਾਰ 313 ਅਤੇ 269 ਰਹੀ। ਪੰਜਾਬ ਵਿਚ ਅੰਮਿ੍ਰਤਸਰ, ਮੰਡੀ ਗੋਬਿੰਦਗੜ੍ਹ, ਪਟਿਆਲਾ, ਜਲੰਧਰ ਅਤੇ ਖੰਨਾ ਵਿੱਚ ਹਵਾ ਦਾ ਮਿਆਰ ਕ੍ਰਮਵਾਰ 249, 208, 225, 260 ਅਤੇ 212 ਦਰਜ ਕੀਤਾ ਗਿਆ ਤੇ ਸਾਰੇ ਸ਼ਹਿਰ ਖਰਾਬ ਹਵਾ ਵਰਗ ਸ਼੍ਰੇਣੀ ਵਿੱਚ ਹਨ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਦੀਵਾਲੀ ’ਤੇ ਪਟਾਕੇ ਚਲਾਉਣ ਲਈ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਦੋ ਘੰਟੇ ਦੀ ਇਜਾਜ਼ਤ ਦਿੱਤੀ ਸੀ। ਉਧਰ ਦੂਜੇ ਪਾਸੇ ਦਿੱਲੀ ਸਰਕਾਰ ਵੱਲੋਂ ਪਾਬੰਦੀ ਦੇ ਬਾਵਜੂਦ ਦੀਵਾਲੀ ਦੀ ਰਾਤ ਨੂੰ ਕੌਮੀ ਰਾਜਧਾਨੀ ਦੇ ਲੋਕਾਂ ਨੇ ਰੱਜ ਕੇ ਪਟਾਕੇ ਚਲਾਏ। ਕਾਨੂੰਨੀ ਪਾਬੰਦੀ ਦੇ ਬਾਵਜੂਦ ਲੋਕਾਂ ਨੇ ਸੋਮਵਾਰ ਸ਼ਾਮ ਤੋਂ ਦੱਖਣੀ ਅਤੇ ਉੱਤਰ ਪੱਛਮੀ ਦਿੱਲੀ ਸਮੇਤ ਵੱਖ-ਵੱਖ ਹਿੱਸਿਆਂ ਵਿੱਚ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਸਨ। ਦੱਸਣਯੋਗ ਹੈ ਕਿ ਸੋਮਵਾਰ ਨੂੰ ਹੀ ਦਿੱਲੀ ਦੀ ਹਵਾ ਦਾ ਮਿਆਰ ਬਹੁਤ ਖਰਾਬ ਹੋ ਗਿਆ ਸੀ।

Check Also

ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ

ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …