Breaking News
Home / ਪੰਜਾਬ / ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ

ਕਿਹਾ : ਲੁਧਿਆਣਾ ਆਓ ਤਾਂ ਕੋਈ ਪੋ੍ਰਜੈਕਟ ਦੇ ਕੇ ਜਾਓ
ਲੁਧਿਆਣਾ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਲੁਧਿਆਣਾ ਦੇ ਦੌਰੇ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਤਨਜ਼ ਕਸਿਆ ਹੈ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਤੀਜੇ ਦਿਨ ਲੁਧਿਆਣਾ ਜਾਂਦੇ ਹਨ। ਬਿੱਟੂ ਨੇ ਕਿਹਾ ਕਿ ਇਹ ਠੀਕ ਕਿ ਮੁੱਖ ਮੰਤਰੀ ਨੂੰ ਆਉਣਾ ਵੀ ਚਾਹੀਦਾ ਹੈ ਕਿਉਂਕਿ ਲੁਧਿਆਣਾ ਪੰਜਾਬ ਦਾ ਦਿਲ ਹੈ। ਪਰ ਮੁੱਖ ਮੰਤਰੀ ਸਿਰਫ ਫੋਟੋ ਖਿਚਵਾ ਕੇ ਵਾਪਸ ਮੁੜ ਜਾਂਦੇ ਹਨ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਲਈ ਕੋਈ ਪ੍ਰੋਜੈਕਟ ਦਾ ਵੀ ਐਲਾਨ ਕਰਨ। ਧਿਆਨ ਰਹੇ ਕਿ ਮੁੱਖ ਮੰਤਰੀ ਲੰਘੀ 19 ਅਕਤੂਬਰ ਨੂੰ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਪਹੁੰਚੇ ਸਨ ਅਤੇ ਫਿਰ ਬਾਬਾ ਵਿਸ਼ਵਕਰਮਾ ਦਿਵਸ ਮੌਕੇ ’ਤੇ ਲੁਧਿਆਣਾ ਦੇ ਰਾਮਗੜ੍ਹੀਆ ਕਾਲਜ ਪਹੁੰਚੇ। ਇਸੇ ਦੌਰਾਨ ਕਾਰੋਬਾਰੀਆਂ ਨੂੰ ਆਸ ਸੀ ਕਿ ਸ਼ਾਇਦ ਸੀਐਮ ਮਾਨ ਕੋਈ ਵੱਡਾ ਐਲਾਨ ਕਰ ਦੇਣ, ਪਰ ਮਾਨ ਨੇ ਕੋਈ ਅਜਿਹਾ ਐਲਾਨ ਨਹੀਂ ਕੀਤਾ। ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਿਰਫ ਇਸ਼ਤਿਹਾਰਾਂ ਵਿਚ ਹੀ ਵਿਕਾਸ ਦਿਖਾ ਰਹੀ ਹੈ, ਜਦਕਿ ਜ਼ਮੀਨੀ ਪੱਧਰ ’ਤੇ ਕੋਈ ਨਵਾਂ ਪ੍ਰੋਜੈਕਟ ਨਹੀਂ ਲਿਆਂਦਾ ਜਾ ਰਿਹਾ ਅਤੇ ਨਾ ਹੀ ਖੁਸ਼ਹਾਲੀ ਦਾ ਕੋਈ ਹੋਰ ਕੰਮ ਪੰਜਾਬ ਵਿਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਇਸ਼ਤਿਹਾਰਾਂ ’ਤੇ ਜ਼ੋਰ ਦੇ ਰਹੀ ਹੈ।

 

Check Also

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ

ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …