8.2 C
Toronto
Friday, November 7, 2025
spot_img
Homeਪੰਜਾਬਨਵਜੋਤ ਸਿੱਧੂ ਨੂੰ ਹਾਈਕੋਰਟ ਨੇ ਲੁਧਿਆਣਾ ਕੋਰਟ 'ਚ ਫਿਜੀਕਲ ਪੇਸ਼ੀ ਤੋਂ ਦਿੱਤੀ...

ਨਵਜੋਤ ਸਿੱਧੂ ਨੂੰ ਹਾਈਕੋਰਟ ਨੇ ਲੁਧਿਆਣਾ ਕੋਰਟ ‘ਚ ਫਿਜੀਕਲ ਪੇਸ਼ੀ ਤੋਂ ਦਿੱਤੀ ਛੋਟ

ਸੀਐਲਯੂ ਮਾਮਲੇ ‘ਚ ਹੁਣ ਸਿੱਧੂ ਵੀਡੀਓ ਕਾਨਫਰੰਸਿੰਗ ਜਰੀਏ ਹੋਣਗੇ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਜਿਸ ਦੇ ਚਲਦਿਆਂ ਹੁਣ ਸਿੱਧੂ ਚੇਂਜ ਲੈਂਡ ਆਫ਼ ਯੂਜ (ਸੀਐਲਯੂ) ਮਾਮਲੇ ‘ਚ ਲੁਧਿਆਣਾ ਕੋਰਟ ਵਿਚ ਹੁਣ ਫਿਜੀਕਲੀ ਪੇਸ਼ ਨਹੀਂ ਹੋਣਗੇ। ਬਲਕਿ ਵੀਡੀਓ ਕਾਨਫਰੰਸਿੰਗ ਜਰੀਏ ਉਨ੍ਹਾਂ ਦੀ ਪੇਸ਼ੀ ਹੋਵੇਗੀ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਸਿਹਤ ਦਾ ਹਵਾਲਾ ਅਤੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਲੁਧਿਆਣਾ ਕੋਰਟ ‘ਚ ਉਨ੍ਹਾਂ ਨੇ ਫਿਜੀਕਲ ਤੌਰ ‘ਤੇ ਪੇਸ਼ ਹੋਣ ਦੀ ਬਜਾਏ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ੀ ਭੁਗਤਣ ਦੀ ਪਟੀਸ਼ਨ ਦਾਇਰ ਕੀਤੀ ਸੀ। ਪ੍ਰੰਤੂ ਲੁਧਿਆਣਾ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹੇਠਲੀ ਅਦਾਲਤ ਦੇ ਹੁਕਮਾਂ ਖਿਲਾਫ਼ ਸਿੱਧੂ ਵੱਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਉਨ੍ਹਾਂ ਨੂੰ ਲੁਧਿਆਣਾ ਕੋਰਟ ‘ਚ ਫਿਜੀਕਲੀ ਪੇਸ਼ ਹੋਣ ਤੋਂ ਛੋਟ ਦਿੱਤੀ ਹੈ ਅਤੇ ਸਿੱਧੂ ਹੁਣ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ੀ ਭੁਗਤ ਸਕਣਗੇ। ਧਿਆਨ ਰਹੇ ਕਿ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਲੰਘੀ 21 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਸਨ ਅਤੇ ਉਨ੍ਹਾਂ 21 ਅਕਤੂਬਰ ਨੂੰ ਬਤੌਰ ਗਵਾਹ ਪੇਸ਼ ਹੋਣਾ ਸੀ। ਜਦਕਿ ਇਸ ਤੋਂ ਪਹਿਲਾਂ ਸਿੱਧੂ ਨੇ 29 ਸਤੰਬਰ ਨੂੰ ਕੋਰਟ ‘ਚ ਅਰਜੀ ਦਾਇਰ ਕਰਕੇ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ ਹੋਣ ਦੀ ਮੰਗ ਕੀਤੀ ਸੀ।

RELATED ARTICLES
POPULAR POSTS