ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਸਿੱਖ ਮਸਲਿਆਂ ਸਬੰਧੀ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸਰਵਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਚ ਪੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ ਅਤੇ ਜੂਠੇ ਭਾਂਡੇ ਸਾਫ ਕਰਨ ਦੀ ਸੇਵਾ ਵੀ ਕੀਤੀ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਪ ਰਾਸ਼ਟਰਪਤੀ ਨੂੰ ਸਿੱਖ ਮਸਲਿਆਂ ਸਬੰਧੀ ਇਕ ਮੰਗ ਪੱਤਰ ਵੀ ਸੌਂਪਿਆ। ਐਡਵੋਕੇਟ ਧਾਮੀ ਵੱਲੋਂ ਸੌਂਪੇ ਗਏ ਇਸ ਮੰਗ ਪੱਤਰ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ ਗਿਆ ਹੈ। ਇਸ ਤੋਂ ਬਾਅਦ ਉਪ ਰਾਸ਼ਟਰਪਤੀ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਸੈਂਟਰਲ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਜਗਦੀਪ ਧਨਖੜ ਦਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕੀ ਤੀਰਥ ਸਥਲ ਵਿਖੇ ਨਤਮਸਤਕ ਵੀ ਹੋਏ। ਇਸ ਮੌਕੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਧਿਆਨ ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਜਗਦੀਪ ਸਿੰਘ ਧਨਖੜ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …