ਕਿਹਾ : ਦੇਵੀ-ਦੇਵਤਿਆਂ ਦੇ ਅਸ਼ੀਰਵਾਦ ਨਾਲ ਭਾਰਤ ਹੋਵੇਗਾ ਖੁਸ਼ਹਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਭਾਰਤੀ ਕਰੰਸੀ ‘ਤੇ ਮਾਤਾ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਛਾਪਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਲਕਸ਼ਮੀ ਦੀ ਪੂਜਾ ਕਰਦੇ ਹੋਏ ਉਨ੍ਹਾਂ ਦੇ ਮਨ ਵਿਚ ਇਹ ਵਿਚਾਰ ਆਇਆ ਸੀ ਅਤੇ ਉਹ ਇਸ ਵਿਚਾਰ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਾ ਚਾਹੁੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਜੇਕਰ ਲਕਸ਼ਮੀ ਅਤੇ ਗਣੇਸ਼ ਦੀਆਂ ਤਸਵੀਰਾਂ ਭਾਰਤੀ ਕਰੰਸੀ ‘ਤੇ ਛਾਪੀਆਂ ਜਾਂਦੀਆਂ ਹਨ ਤਾਂ ਇਨ੍ਹਾਂ ਦੇ ਅਸ਼ੀਰਵਾਦ ਨਾਲ ਭਾਰਤ ਖੁਸ਼ਹਾਲ ਹੋ ਜਾਵੇਗਾ। ਉਨ੍ਹਾਂ ਨਾਲ ਹੀ ਸੁਝਾਅ ਦਿੱਤਾ ਕਿ ਨਵੀਂ ਕਰੰਸੀ ‘ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ਦੇ ਨਾਲ-ਨਾਲ ਮਾਤਾ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਵੀ ਛਾਪੀਆਂ ਜਾ ਸਕਦੀਆਂ ਹਨ। ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਦੇਖ ਰਹੇ ਹਾਂ ਕਿ ਦੇਸ਼ ਦੀ ਅਰਥਵਿਵਸਥਾ ਕਮਜ਼ੋਰ ਹੈ। ਅਸੀਂ ਅੱਜ ਵੀ ਵਿਕਾਸਸ਼ੀਲ ਹੀ ਹਾਂ, ਗਰੀਬ ਹੀ ਹਾਂ ਪ੍ਰੰਤੂ ਅਸੀਂ ਚਾਹੁੰਦੇ ਹਾਂ ਕਿ ਭਾਰਤ ਅਮੀਰ ਦੇਸ਼ ਬਣੇ ਅਤੇ ਭਾਰਤ ਦਾ ਹਰ ਵਾਸੀ ਵੀ ਅਮੀਰ ਪਰਿਵਾਰਾਂ ਵਿਚ ਸ਼ੁਮਾਰ ਹੋਵੇ। ਇਸ ਦੇ ਲਈ ਸਾਨੂੰ ਬਹੁਤ ਯਤਨ ਕਰਨੇ ਪੈਣਗੇ ਜਿਨ੍ਹਾਂ ਤਹਿਤ ਸਾਨੂੰ ਸਕੂਲ, ਹਸਪਤਾਲਾਂ ਸਮੇਤ ਹਰ ਖੇਤਰ ਵਿਚ ਵਿਕਸਤ ਢਾਂਚਾ ਖੜ੍ਹਾ ਕਰਨਾ ਹੋਵੇਗਾ। ਅਸੀਂ ਕੋਸ਼ਿਸ਼ ਵੀ ਕਰਦੇ ਹਾਂ ਪ੍ਰੰਤੂ ਅਸੀਂ ਦੇਖਦੇ ਹਾਂ ਕਿ ਨਤੀਜੇ ਬਹੁਤੇ ਵਧੀਆ ਨਹੀਂ ਆ ਰਹੇ। ਜੇਕਰ ਅਸੀਂ ਸਾਰੇ ਕੰਮਾਂ ਵਿਚ ਦੇਵੀ-ਦੇਵਤਿਆਂ ਦਾ ਅਸ਼ੀਰਵਾਦ ਲੈ ਕੇ ਚੱਲਾਂਗੇ ਤਾਂ ਨਤੀਜੇ ਚੰਗੇ ਆਉਣਗੇ।
Home / ਭਾਰਤ / ਕੇਜਰੀਵਾਲ ਨੇ ਭਾਰਤੀ ਕਰੰਸੀ ‘ਤੇ ਲਕਸ਼ਮੀ ਅਤੇ ਗਣੇਸ਼ ਦੀਆਂ ਤਸਵੀਰਾਂ ਛਾਪਣ ਦੀ ਮੋਦੀ ਸਰਕਾਰ ਨੂੰ ਦਿੱਤੀ ਸਲਾਹ
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …