ਅੰਮਿ੍ਰਤਸਰ ’ਚ ਵੀ ਨਸ਼ੇ ਕਾਰਨ ਬੇਸੁੱਧ ਹੋਇਆ ਮਿਲਿਆ ਨੌਜਵਾਨ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰਾਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਇਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਕਿਸੇ ਵੀ ਸਰਕਾਰ ਵੱਲੋਂ ਚੁੱਕਿਆ ਗਿਆ ਕੋਈ ਵੀ ਕਾਰਗਰ ਕਦਮ ਕਿਤੇ ਵੀ ਨਜ਼ਰ ਨਹੀਂ ਆਉਂਦਾ। ਸਰਕਾਰ ਚਾਹੇ ਕੋਈ ਵੀ ਹੋਵੇ ਸਭ ਵੱਲੋਂ ਨਸ਼ਿਆਂ ’ਤੇ ਰੋਕ ਲਗਾਉਣ ਦੇ ਦਾਅਦੇ ਕੀਤੇ ਗਏ। ਚਾਹੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਹੋਵੇ,ਚਾਹੇ ਕਾਂਗਰਸ ਪਾਰਟੀ ਦੀ ਜਾਂ ਹੁਣ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇ ਪ੍ਰੰਤੂ ਪੰਜਾਬ ਵਿਚ ਨਸ਼ਾ ਨਹੀਂ ਰੁਕ ਰਿਹਾ। ਆਏ ਦਿਨ ਪੰਜਾਬ ਵਿਚ ਨਸ਼ਾ ਲੈ ਰਹੇ ਨੌਜਵਾਨ ਮੁੰਡੇ ਕੁੜੀਆਂ ਦੇ ਵੀਡੀਓ ਵਾਇਰਲ ਹੁੰਦੇ ਹਨ। ਹੁਣ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਦੋ ਨੌਜਵਾਨ ਮੁੰਡੇ ਅਤੇ ਇਕ ਔਰਤ ਦੇ ਚਿੱਟੇ ਦਾ ਇੰਜੈਕਸ਼ਨ ਲਗਾਉਣ ਦਾ ਵੀਡੀਓ ਵਾਇਰਲ ਹੋਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਦੀ ਭਾਲ ਕੀਤੀ ਅਤੇ ਇਨ੍ਹਾਂ ’ਚੋਂ ਦੀਪਕ ਕੁਮਾਰ ਨੂੰ ਗਿ੍ਰਫ਼ਤਾਰ ਕਰਕੇ ਉਸ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਉਧਰ ਅੰਮਿ੍ਰਤਸਰ ਦੇ ਹਲਕਾ ਪੂਰਬੀ ਦਾ ਵੀ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ’ਚ ਇਕ ਨੌਜਵਾਨ ਬੇਸੁੱਧ ਨਜ਼ਰ ਆ ਰਿਹਾ ਹੈ। ਇਹ ਨੌਜਵਾਨ ਈਰਿਕਸ਼ਾ ਚਲਾਉਂਦਾ ਹੈ ਅਤੇ ਉਸ ਨੇ ਆਪਣਾ ਸਿਰ ਆਟੋ ਦੇ ਹੈਂਡਲ ’ਤੇ ਰੱਖਿਆ ਹੋਇਆ ਅਤੇ ਉਸ ਦੇ ਪੈਰਾਂ ’ਚ ਖਾਲੀ ਇੰਜੈਕਸ਼ਨ ਪਿਆ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਨਸ਼ੇ ਦਾ ਇੰਜੈਕਸ਼ਨ ਲਗਾਉਣ ਤੋਂ ਬਾਅਦ ਇਹ ਨੌਜਵਾਨ ਬੇਸੁੱਧ ਹੋ ਚੁੱਕਾ ਹੈ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …