Breaking News
Home / ਪੰਜਾਬ / ਸੁਖਬੀਰ ਬਾਦਲ ਨੇ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਬਾਰੇ ਦਿੱਤਾ ਵੱਡਾ ਬਿਆਨ

ਸੁਖਬੀਰ ਬਾਦਲ ਨੇ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਬਾਰੇ ਦਿੱਤਾ ਵੱਡਾ ਬਿਆਨ

ਕਿਹਾ : ਐਸਜੀਪੀਸੀ ਅਤੇ ਅਕਾਲੀ ਦਲ ਕਿਸੇ ਦੀ ਨਿੱਜੀ ਜਾਇਦਾਦ ਨਹੀਂ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਵਿਅਕਤੀ ਦੀ ਨਿੱਜੀ ਜਾਇਦਾਦ ਨਹੀਂ। ਸਗੋਂ ਸ਼ੋ੍ਰਮਣੀ ਕਮੇਟੀ ਦੀ ਪੰਥ ਦੀ ਨੁਮਾਇੰਦਾ ਜਥੇਬੰਦੀ ਅਤੇ ਸੰਸਥਾ ਹੈ। ਉਨ੍ਹਾਂ ਕਿਹਾ ਕਿ ਕੁਝ ਧਰਮ ਵਿਰੋਧੀ ਤਾਕਤਾਂ ਵੱਲੋਂ ਸ਼ੋ੍ਰਮਣੀ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ਾਂ ਸਿੱਖ ਵਿਰੋਧੀ ਤਾਕਤਾਂ ਵੱਲੋਂ ਘੜੀਆਂ ਜਾ ਰਹੀਆਂ ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਸਿੱਖ ਸੰਗਤਾਂ ਨੂੰ ਇਨ੍ਹਾਂ ਤਾਕਤਾਂ ਸੁਚੇਤ ਰਹਿਣ ਲਈ ਵੀ ਕਿਹਾ। ਇਸੇ ਸਮਾਗਮ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਪੰਥ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੰਥਕ ਏਕਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਕਜੁੱਟ ਹੋ ਕੇ ਚਲਦੇ ਹਾਂ ਤਾਂ ਹੀ ਅਸੀਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੜ ਤੋਂ ਮਜ਼ਬੂਤ ਬਣਾ ਸਕਦੇ ਹਾਂ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …