Breaking News
Home / ਪੰਜਾਬ / ਪੰਜਾਬ ‘ਚ ਨਸ਼ਾ ਖਤਮ ਕਰਨ ਦੇ ਸਰਕਾਰਾਂ ਦੇ ਵਾਅਦੇ ਹੋਣ ਲੱਗੇ ਖੋਖਲੇ

ਪੰਜਾਬ ‘ਚ ਨਸ਼ਾ ਖਤਮ ਕਰਨ ਦੇ ਸਰਕਾਰਾਂ ਦੇ ਵਾਅਦੇ ਹੋਣ ਲੱਗੇ ਖੋਖਲੇ

ਦੋ ਨੌਜਵਾਨਾਂ ਤੇ ਇਕ ਮਹਿਲਾ ਦੀ ਨਸ਼ਾ ਕਰਦਿਆਂ ਦੀ ਵੀਡੀਓ ਹੋਈ ਵਾਇਰਲ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰਾਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਇਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਕਿਸੇ ਵੀ ਸਰਕਾਰ ਵੱਲੋਂ ਚੁੱਕਿਆ ਗਿਆ ਕੋਈ ਵੀ ਕਾਰਗਰ ਕਦਮ ਕਿਤੇ ਵੀ ਨਜ਼ਰ ਨਹੀਂ ਆਉਂਦਾ।ਸਰਕਾਰ ਚਾਹੇ ਕੋਈ ਵੀ ਹੋਵੇ ਸਭ ਵੱਲੋਂ ਨਸ਼ਿਆਂ ‘ਤੇ ਰੋਕ ਲਗਾਉਣ ਦੇ ਦਾਅਦੇ ਕੀਤੇ ਗਏ।
ਚਾਹੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਵੇ,ਚਾਹੇ ਕਾਂਗਰਸ ਪਾਰਟੀ ਦੀ ਜਾਂ ਹੁਣ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇ ਪ੍ਰੰਤੂ ਪੰਜਾਬ ਵਿਚ ਨਸ਼ਾ ਨਹੀਂ ਰੁਕ ਰਿਹਾ। ਆਏ ਦਿਨ ਪੰਜਾਬ ਵਿਚ ਨਸ਼ਾ ਲੈ ਰਹੇ ਨੌਜਵਾਨ ਮੁੰਡੇ ਕੁੜੀਆਂ ਦੇ ਵੀਡੀਓ ਵਾਇਰਲ ਹੁੰਦੇ ਹਨ। ਹੁਣ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਦੋ ਨੌਜਵਾਨ ਮੁੰਡੇ ਅਤੇ ਇਕ ਔਰਤ ਦੇ ਚਿੱਟੇ ਦਾ ਇੰਜੈਕਸ਼ਨ ਲਗਾਉਣ ਦਾ ਵੀਡੀਓ ਵਾਇਰਲ ਹੋਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਦੀ ਭਾਲ ਕੀਤੀ ਅਤੇ ਇਨ੍ਹਾਂ ‘ਚੋਂ ਦੀਪਕ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਉਧਰ ਅੰਮ੍ਰਿਤਸਰ ਦੇ ਹਲਕਾ ਪੂਰਬੀ ਦਾ ਵੀ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਇਕ ਨੌਜਵਾਨ ਬੇਸੁੱਧ ਨਜ਼ਰ ਆ ਰਿਹਾ ਹੈ। ਇਹ ਨੌਜਵਾਨ ਈਰਿਕਸ਼ਾ ਚਲਾਉਂਦਾ ਹੈ ਅਤੇ ਉਸ ਨੇ ਆਪਣਾ ਸਿਰ ਆਟੋ ਦੇ ਹੈਂਡਲ ‘ਤੇ ਰੱਖਿਆ ਹੋਇਆ ਅਤੇ ਉਸ ਦੇ ਪੈਰਾਂ ‘ਚ ਖਾਲੀ ਇੰਜੈਕਸ਼ਨ ਪਿਆ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਨਸ਼ੇ ਦਾ ਇੰਜੈਕਸ਼ਨ ਲਗਾਉਣ ਤੋਂ ਬਾਅਦ ਇਹ ਨੌਜਵਾਨ ਬੇਸੁੱਧ ਹੋ ਚੁੱਕਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …