19.2 C
Toronto
Wednesday, September 17, 2025
spot_img
Homeਪੰਜਾਬਸੁਖਬੀਰ ਬਾਦਲ ਨੇ ਐਸਜੀਪੀਸੀ ਨੂੰ ਦੱਸਿਆ ਪੰਥ ਦੀ ਨੁਮਾਇੰਦਾ ਸੰਸਥਾ

ਸੁਖਬੀਰ ਬਾਦਲ ਨੇ ਐਸਜੀਪੀਸੀ ਨੂੰ ਦੱਸਿਆ ਪੰਥ ਦੀ ਨੁਮਾਇੰਦਾ ਸੰਸਥਾ

ਕਿਹਾ : ਐਸਜੀਪੀਸੀ ਅਤੇ ਅਕਾਲੀ ਦਲ ਕਿਸੇ ਦੀ ਨਿੱਜੀ ਜਾਇਦਾਦ ਨਹੀਂ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਵਿਅਕਤੀ ਦੀ ਨਿੱਜੀ ਜਾਇਦਾਦ ਨਹੀਂ। ਸਗੋਂ ਸ਼੍ਰੋਮਣੀ ਕਮੇਟੀ ਦੀ ਪੰਥ ਦੀ ਨੁਮਾਇੰਦਾ ਜਥੇਬੰਦੀ ਅਤੇ ਸੰਸਥਾ ਹੈ। ਉਨ੍ਹਾਂ ਕਿਹਾ ਕਿ ਕੁਝ ਧਰਮ ਵਿਰੋਧੀ ਤਾਕਤਾਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ਾਂ ਸਿੱਖ ਵਿਰੋਧੀ ਤਾਕਤਾਂ ਵੱਲੋਂ ਘੜੀਆਂ ਜਾ ਰਹੀਆਂ ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਸਿੱਖ ਸੰਗਤਾਂ ਨੂੰ ਇਨ੍ਹਾਂ ਤਾਕਤਾਂ ਸੁਚੇਤ ਰਹਿਣ ਲਈ ਵੀ ਕਿਹਾ। ਇਸੇ ਸਮਾਗਮ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਪੰਥ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੰਥਕ ਏਕਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਕਜੁੱਟ ਹੋ ਕੇ ਚਲਦੇ ਹਾਂ ਤਾਂ ਹੀ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਮਜ਼ਬੂਤ ਬਣਾ ਸਕਦੇ ਹਾਂ।

RELATED ARTICLES
POPULAR POSTS