-3.6 C
Toronto
Thursday, January 22, 2026
spot_img
Homeਪੰਜਾਬਖੜਗੇ ਦੇ ਅਹੁਦਾ ਸੰਭਾਲ ਸਮਾਗਮ ’ਚ ਪਹੁੰਚੇ ਜਗਦੀਸ਼ ਟਾਈਟਲਰ

ਖੜਗੇ ਦੇ ਅਹੁਦਾ ਸੰਭਾਲ ਸਮਾਗਮ ’ਚ ਪਹੁੰਚੇ ਜਗਦੀਸ਼ ਟਾਈਟਲਰ

ਭਾਜਪਾ ਨੇ ਚੁੱਕੇ ਸਵਾਲ-ਕਿਹਾ-ਕਾਂਗਰਸ ਸਿੱਖਾਂ ਦੇ ਕਾਤਲਾਂ ਨੂੰ ਦੇ ਰਹੀ ਹੈ ਸਨਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨਵੇਂ ਬਣੇ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਅਹੁਦਾ ਸੰਭਾਲ ਸਮਾਗਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਕਾਂਗਰਸ ਪਾਰਟੀ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕੇ ਹਨ। ਕਿਉਂਕਿ ਖੜਗੇ ਦੇ ਅਹੁਦਾ ਸੰਭਾਲ ਸਮਾਗਮ ਦੇ ਸਮਾਰੋਹ ਵਿਚ 1984 ਸਿੱਖ ਕਤਲੇਆਮ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਗਏ ਜਗਦੀਸ਼ ਟਾਈਟਲਰ ਵੀ ਸ਼ਾਮਲ ਹੋਏ। ਜਿਸ ’ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਤੇਜਿੰਦਰਪਾਲ ਸਿੰਘ ਬੱਗਾ ਨੇ ਕਾਂਗਰਸ ਨੂੰ ਸਿੱਖ ਵਿਰੋਧੀ ਪਾਰਟੀ ਦੱਸਿਆ। ਸਿਰਸਾ ਨੇ ਕਿਹਾ ਕਿ ਜਗਦੀਸ਼ ਟਾਈਟਲਰ ਵਰਗੇ ਕਾਤਲਾਂ ਦੀ ਮਦਦ ਨਾਲ ਹੀ ਗਾਂਧੀ ਪਰਿਵਾਰ ਨੇ 1984 ’ਚ ਸਿੱਖ ਕਤਲੇਆਮ ਨੂੰ ਅੰਜ਼ਾਮ ਦਿੱਤਾ ਸੀ। ਅੱਜ ਉਹੀ ਕਾਂਗਰਸ ਪਾਰਟੀ ਆਪਣੇ ਪੁਰਾਣੇ ਲੋਕਾਂ ਨੂੰ ਸਨਮਾਨ ਪੂਰਵਕ ਸਪੈਸ਼ਲ ਟ੍ਰੀਟਮੈਂਟ ਦੇ ਰਹੀ ਹੈ। ਸਿਰਸਾ ਨੇ ਅੱਗੇ ਕਿਹਾ ਕਿ ਗਾਂਧੀ ਪਰਿਵਾਰ ਨੇ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਖੜਗੇ ਦੇ ਅਹੁਦਾ ਸੰਭਾਲ ਸਮਾਗਮ ’ਚ ਬੁਲਾ ਕੇ ਇਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਇਨ੍ਹਾਂ ਨੂੰ ਟਾਈਟਲਰ ਅਤੇ ਕਮਲਨਾਥ ਵਰਗੇ ਲੋਕਾਂ ਨਾਲ ਕਿੰਨਾ ਪਿਆਰ ਹੈ।

 

RELATED ARTICLES
POPULAR POSTS