-15 C
Toronto
Monday, February 9, 2026
spot_img
Homeਪੰਜਾਬਗੁਰਦੁਆਰੇ 'ਤੇ ਕਬਜ਼ੇ ਲਈ ਲੜਾਈ; ਤਿੰਨ ਮੌਤਾਂ, ਛੇ ਜ਼ਖ਼ਮੀ

ਗੁਰਦੁਆਰੇ ‘ਤੇ ਕਬਜ਼ੇ ਲਈ ਲੜਾਈ; ਤਿੰਨ ਮੌਤਾਂ, ਛੇ ਜ਼ਖ਼ਮੀ

gurdwara-mallanਗਿੱਦੜਬਾਹਾ ਦੇ ਪਿੰਡ ਮੱਲਣ ‘ਚ ਹੋਈ ਵਾਰਦਾਤ; ਪੁਲਿਸ ਵੱਲੋਂ ਕੇਸ ਦਰਜ
ਗਿੱਦੜਬਾਹਾ/ਬਿਊਰੋ ਨਿਊਜ਼ : ਹਲਕਾ ਗਿੱਦੜਬਾਹਾ ਅਧੀਨ ਪੈਂਦੇ ਪਿੰਡ ਮੱਲਣ ਦੇ ਗੁਰਦੁਆਰਾ ਰਾਮਸਰ ਸਾਹਿਬ ਉਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਵਿੱਚ ਤਿੰਨ ਵਿਅਕਤੀ ਮਾਰੇ ਗਏ ਅਤੇ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਹੋਏ ਹਨ। ਕਾਫੀ ਸਮੇਂ ਤੋਂ ਗੁਰਦੁਆਰੇ ਦੀ ਸੇਵਾ ਸੰਭਾਲ ਕਰ ਰਹੇ ਮੱਖਣ ਸਿੰਘ ਉਤੇ ਨਾਇਬ ਸਿੰਘ ਪੁੱਤਰ ਨਰ ਸਿੰਘ ਨੇ ਹਮਲਾ ਕਰਕੇ ਉਸ ਨੂੰ ਗੁਰਦੁਆਰੇ ਵਿਚੋਂ ਕੱਢ ਦਿੱਤਾ ਅਤੇ ਗੁਰਦੁਆਰੇ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ ਸੀ। ਮੱਖਣ ਸਿੰਘ ਨੇ ਮਾਰੂ ਹਥਿਆਰਾਂ ਨਾਲ ਲੈਸ ਤਕਰੀਬਨ 150 ਵਿਅਕਤੀਆਂ ਨੂੰ ਨਾਲ ਲੈ ਕੇ ਹਮਲਾ ਕਰ ਦਿੱਤਾ, ਜਿਸ ਵਿੱਚ ਨਾਇਬ ਸਿੰਘ ਵਾਸੀ ਮੱਲਣ, ਉਸ ਦਾ ਪੋਤਾ ਗੁਰਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ਹਿਣਾ ਖੇੜਾ ਮਾਰੇ ਗਏ।
ਇਸ ਲੜਾਈ ਵਿੱਚ ਹਰਪ੍ਰੀਤ ਸਿੰਘ ਪੁੱਤਰ ਧਰਮਦੇਵ ਸਿੰਘ ਰੋਪੜ, ਸੋਨੂੰ ਪੁੱਤਰ ਮੰਦਰ ਅਜਾਲਦੀ, ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਾੜੀ, ਹਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਭੈਣੀ ਫੱਤਾ, ਨਿਰਮਲ ਸਿੰਘ ਅਤੇ ਜਗਸੀਰ ਸਿੰਘ ਪੁੱਤਰ ਬੋਗਾ ਸਿੰਘ ਭੈਣੀ ਜ਼ਖ਼ਮੀ ਹੋ ਗਏ। ਇਸੇ ਦੌਰਾਨ ਗੁਰਦੁਆਰੇ ਵਿੱਚ ਖੜ੍ਹੀਆਂ ਦੋ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਗਈ। ਪੁਲਿਸ ਫੋਰਸ ਸਮੇਤ ਮੌਕੇ ਉਤੇ ਪੁੱਜੇ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਗੁਰਪ੍ਰੀਤ ਸਿੰਘ ਗਿੱਲ ઠਨੇ ਦੱਸਿਆ ਕਿ ਦੋਵਾਂ ਧਿਰਾਂ ਵਿਚ ਝਗੜਾ ਚੱਲ ਰਿਹਾ ਸੀ।
ઠਪੁਲਿਸ ਨੇ ਜਾਂਚ ਆਰੰਭ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 302/307/427/506/148/149 ਅਤੇ ਅਸਲਾ ਐਕਟ ਤਹਿਤ ਕੇਸ ਦਰਜ ઠਕੀਤਾ ਹੈ।

RELATED ARTICLES
POPULAR POSTS