-1.4 C
Toronto
Thursday, January 22, 2026
spot_img
Homeਪੰਜਾਬਪੰਜਾਬ ਨੂੰ ਦਹਿਲਾਉਣ ਦੀ ਪਾਕਿਸਤਾਨੀ ਕੋਸ਼ਿਸ਼ ਨੂੰ ਬੀਐਸਐਫ ਨੇ ਕੀਤਾ ਨਾਕਾਮ

ਪੰਜਾਬ ਨੂੰ ਦਹਿਲਾਉਣ ਦੀ ਪਾਕਿਸਤਾਨੀ ਕੋਸ਼ਿਸ਼ ਨੂੰ ਬੀਐਸਐਫ ਨੇ ਕੀਤਾ ਨਾਕਾਮ

ਕੌਮਾਂਤਰੀ ਸਰਹੱਦ ਨੇੜਿਓਂ ਹਥਿਆਰਾਂ ਦਾ ਵੱਡਾ ਜ਼ਖੀਰਾ ਕੀਤਾ ਬਰਾਮਦ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ’ਚ ਬਾਰਡਰ ਸਕਿਓਰਿਟੀ ਫੋਰਸ (ਬੀਐਸਐਫ) ਨੇ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਦੀ ਇਕ ਨਾਪਾਕ ਕੋਸ਼ਿਸ਼ ਨੂੰ ਨਾਕਾਮ ਬਣਾ ਦਿੱਤਾ। ਬੀਐਸਐਫ ਨੇ ਕੌਮਾਂਤਰੀ ਸਰਹੱਦ ਨੇੜਿਓਂ ਹਥਿਆਰਾਂ ਨਾਲ ਭਰਿਆ ਹੋਇਆ ਇਕ ਬੈਗ ਬਰਾਮਦ ਕੀਤਾ ਹੈ। ਜਿਸ ’ਚ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲੀ-ਸਿੱਕਾ ਸੀ। ਬੈਗ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭੇਜੇ ਗਏ ਸਨ ਤਾਂ ਜੋ ਪੰਜਾਬ ਨੂੰ ਦਹਿਲਾਇਆ ਜਾ ਸਕੇ। ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਬੀਐਸਐਫ ਵੱਲੋਂ ਇਕ ਸਰਚ ਅਪ੍ਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਹਥਿਆਰਾਂ ਨਾਲ ਭਰਿਆ ਹੋਇਆ ਬੈਗ ਬਰਾਮਦ ਹੋਇਆ ਹੈ। ਇਸ ਬੈਗ ਵਿਚ ਤਿੰਨ ਏ ਕੇ 47 ਰਾਈਫਲਾਂ, 6 ਖਾਲੀ ਮੈਗਜ਼ੀਨ, ਤਿੰਨ ਮਿੰਨੀ ਏ ਕੇ 47 ਰਾਈਫਲਾਂ ਨਾਲ 5 ਮੈਗਜ਼ੀਨ, ਤਿੰਨ ਪਿਸਤੌਲਾਂ ਦੇ ਨਾਲ 6 ਮੈਗਜ਼ੀਨ ਅਤੇ 100 ਕਾਰਤੂਸ ਬਰਾਮਦ ਕੀਤੇ ਗਏ ਹਨ। ਇੰਨੀ ਵੱਡੀ ਮਾਤਰਾ ਵਿਚ ਹਥਿਆਰਾਂ ਦੀ ਖੇਪ ਪੰਜਾਬ ਭੇਜਣ ਦਾ ਮਕਸਦ ਮਾਹੌਲ ਨੂੰ ਖਰਾਬ ਕਰਨਾ ਹੈ। ਪਾਕਿਸਤਾਨ ’ਚ ਬੈਠੇ ਅੱਤਵਾਦੀ ਪੰਜਾਬ ’ਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਵਰਤੋਂ ਕਰਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ।

 

RELATED ARTICLES
POPULAR POSTS