9.9 C
Toronto
Saturday, May 30, 2026
spot_img
Homeਪੰਜਾਬਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਪੁੱਜਿਆ ਸਿੱਖ ਸ਼ਰਧਾਲੂਆਂ ਜਥਾ

ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਪੁੱਜਿਆ ਸਿੱਖ ਸ਼ਰਧਾਲੂਆਂ ਜਥਾ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸਵਾਗਤ
ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ 117 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਇਹ ਜਥਾ ਪਾਕਿਸਤਾਨ ਜਾ ਰਿਹਾ ਹੈ। ਇਹ ਜਥਾ ਪਾਕਿਸਤਾਨ ’ਚ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਮਗਰੋਂ 1 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਜਾਣ ਲਈ 157 ਸਿੱਖ ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ ਜਿਨ੍ਹਾਂ ਵਿਚੋਂ 40 ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਉਧਰ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਪਾਕਿਸਤਾਨੀ ਗੁਰਦੁਆਰਾ ਪ੍ਰਬੰਧਕ ਕਮੇਟੀ, ਔਕਾਫ ਬੋਰਡ ਦੇ ਅਧਿਕਾਰੀਆਂ ਅਤੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ।

 

RELATED ARTICLES
POPULAR POSTS