Breaking News
Home / ਭਾਰਤ / ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੂੰ ਕੰਟਰੋਲ ਰੇਖਾ ਨੇੜੇ ਲੈ ਕੇ ਜਾਣ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੂੰ ਕੰਟਰੋਲ ਰੇਖਾ ਨੇੜੇ ਲੈ ਕੇ ਜਾਣ ਦੀ ਕੀਤੀ ਮੰਗ

ਕਿਹਾ : ਇਸ ਤਰ੍ਹਾਂ ਕਰਨ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਮਿਲੇਗਾ ਲਾਭ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਤੇ ਸੂਬਿਆਂ ਦੇ ਗ੍ਰਹਿ ਮੰਤਰੀਆਂ ਦੇ ਚਿੰਤਨ ਕੈਂਪ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਕੌਮਾਂਤਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਵਿਚਕਾਰ ਡੇਢ ਕਿਲੋਮੀਟਰ ਦੇ ਫਾਸਲੇ ਘਟਾ ਕੇ 100-150 ਮੀਟਰ ਕਰਨ ਦੀ ਮੰਗ ਕੀਤੀ, ਤਾਂ ਜੋ ਕੰਡਿਆਲੀ ਤਾਰ ਦੇ ਪਾਰ ਆਪਣੀ ਜ਼ਮੀਨ ’ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਇਸ ਤਰ੍ਹਾਂ ਕਰਨ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਲਾਭ ਮਿਲੇਗਾ ਅਤੇ ਦੇਸ਼ ਦੀ ਸੁਰੱਖਿਆ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਪਠਾਨਕੋਟ ਵਿਚ ਐਨ ਐਸ ਜੀ ਦਾ ਖੇਤਰੀ ਸੈਂਟਰ ਖੋਲ੍ਹਣ ਅਤੇ ਬੀ ਐਸ ਐਫ ਦਾ ਹੈਡਕੁਆਰਟਰ ਬਣਾਉਣ ਦੇ ਨਾਲ-ਨਾਲ ਪੰਜਾਬ ਦੇ ਕਈ ਹੋਰ ਮਸਲੇ ਵੀ ਗ੍ਰਹਿ ਮੰਤਰੀ ਅੱਗੇ ਰੱਖੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਠਾਨਕੋਟ ’ਚ ਐਨ ਐਸ ਜੀ ਕੇਂਦਰ ਦੀ ਸਥਾਪਨਾ ਕਰਨ ਨਾਲ ਪੂਰੇ ਉਤਰੀ ਖੇਤਰ ਵਿਚ ਅੱਤਵਾਦੀ ਗਤੀਵਿਧੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਪੰਜਾਬ ਨੂੰ ਮੌਜੂਦਾ ਕੈਟਾਗਰੀ ਬੀ ਦੀ ਬਜਾਏ ਕੈਟਾਗਰੀ ਏ ਵਿਚ ਸ਼ਾਮਲ ਕਰਨ ਦੀ ਵੀ ਮੰਗ ਕੀਤੀ।

Check Also

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ

ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …