7.1 C
Toronto
Wednesday, November 12, 2025
spot_img
Homeਪੰਜਾਬਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ’ਤੇ ਲੱਗਿਆ ਕਿਸਾਨਾਂ ਦਾ ਪੱਕਾ ਮੋਰਚਾ ਭਲਕੇ...

ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ’ਤੇ ਲੱਗਿਆ ਕਿਸਾਨਾਂ ਦਾ ਪੱਕਾ ਮੋਰਚਾ ਭਲਕੇ ਹੋਵੇਗਾ ਖਤਮ

ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਬਣੀ ਸਹਿਮਤੀ
ਪਟਿਆਲਾ/ਬਿਊਰੋ ਨਿਊਜ਼ : ਸੰਗਰੂਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਮੰਨ ਲਿਆ ਹੈ। ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ 29 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਲਗਾਏ ਗਏ ਪੱਕੇ ਮੋਰਚੇ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਧਿਆਨ ਰਹੇ ਕਿ ਕਿਸਾਨ ਜਥੇਬੰਦੀਆਂ ਨੇ ਮੰਗਾਂ ਨਾ ਮੰਨੇ ਜਾਣ ’ਤੇ 29 ਅਕਤੂਬਰ ਤੋਂ ਸਖਤ ਕਦਮ ਚੁੱਕਣ ਦੀ ਚਿਤਾਵਨੀ ਦਿੱਤੀ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿਚ ਆ ਗਈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ 5 ਹੋਰ ਕਿਸਾਨ ਆਗੂਆਂ ਨਾਲ ਅੱਜ ਪਟਿਆਲਾ ਦੇ ਸਰਕਟ ਹਾਊਸ ’ਚ ਮੀਟਿੰਗ ਕੀਤੀ। ਮੀਟਿੰਗ ’ਚ ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰ ਸਿੰਘ ਅਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਡੀਸੀ ਅਤੇ ਆਈਜੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਲਿਖਤੀ ਰੂਪ ਵਿਚ ਮੰਨ ਲਿਆ। ਜਿਸ ਤੋਂ ਬਾਅਦ ਉਨ੍ਹਾਂ 20 ਦਿਨਾਂ ਤੋਂ ਚੱਲੇ ਆ ਰਹੇ ਧਰਨੇ ਨੂੰ ਹੁਣ 29 ਅਕਤੂਬਰ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।

 

RELATED ARTICLES
POPULAR POSTS