ਸੰਸਦ ਮੈਂਬਰ ਖਿਲਾਫ ਬਿਕਰਮ ਸਿੰਘ ਮਜੀਠੀਆ ਨੇ ਕਰਵਾਇਆ ਸੀ ਕੇਸ ਦਰਜ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਕੀਤੇ ਗਏ ਮਾਣਹਾਨੀ ਦੇ ਕੇਸ ਵਿਚ ਅੱਜ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਅੰਮਿ੍ਰਤਸਰ ਕੋਰਟ ਵਿਚ ਪੇਸ਼ ਹੋਏ। ਬਿਕਰਮ ਸਿੰਘ ਮਜੀਠੀਆ ਦੇ ਕੋਰਟ ਵਿਚ ਪੇਸ਼ ਨਾ ਹੋਣ ਕਰਕੇ ਮਾਮਲੇ ਦੀ ਤਰੀਕ ਅੱਗੇ ਪਾ ਦਿੱਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਜੇ ਸਿੰਘ ਨੇ ਕਿਹਾ ਕਿ ਉਹ ਕੋਰਟ ਦਾ ਸਨਮਾਨ ਕਦੇ ਹਨ ਅਤੇ ਉਹ ਹਰ ਵਾਰ ਆਪਣੀ ਤਰੀਕ ’ਤੇ ਪੇਸ਼ ਹੁੰਦੇ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਆਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੰਸਦ ਮੈਂਬਰ ਸੰਜੇ ਸਿੰਘ ਵੱਲੋਂ ਨਸ਼ੇ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਬਾਅਦ ਇਨ੍ਹਾਂ ਦੋਵੇਂ ਆਗੂ ਖਿਆਫ਼ ਮਜੀਠੀਆ ਨੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਕੇਜਰੀਵਾਲ ਨੇ ਤਾਂ ਇਸ ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫ਼ੀ ਮੰਗ ਲਈ ਪ੍ਰੰਤੂ ਸੰਜੇ ਸਿੰਘ ਹਾਲੇ ਤੱਕ ਇਸ ਮਾਮਲੇ ਨੂੰ ਲੈ ਕੇ ਅੰਮਿ੍ਰਤਸਰ ਕੋਰਟ ਪੇਸ਼ ਹੋ ਰਹੇ ਹਨ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …