Breaking News
Home / ਪੰਜਾਬ / ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਨੇ ਮੰਗੀ ਛੁੱਟੀ

ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਨੇ ਮੰਗੀ ਛੁੱਟੀ

ਰਾਜਪਾਲ ਪਰੋਹਿਤ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿਸ ਨੂੰ ਦਿੱਤਾ ਜਾਵੇ ਚਾਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਪੰਜਾਬ ਸਰਕਾਰ ਅਤੇ ਰਾਜਪਾਲ ਦਰਮਿਆਨ ਸ਼ੁਰੂ ਹੋਇਆ ਰੇੜਕਾ ਹਾਲੇ ਵੀ ਬਰਕਰਾਰ ਹੈ। ਪ੍ਰੰਤੂ ਇਸ ਦੇ ਚਲਦਿਆਂ ਹੀ ਹੁਣ ਪਟਿਆਲਾ ਸਥਿਤ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵਿਦੇਸ਼ ਜਾਣ ਲਈ ਛੁੱਟੀ ਮੰਗ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਛੁੱਟੀ ਮਨਜ਼ੂਰ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਸਪੋਰਟਸ ਯੂਨੀਵਰਸਿਟੀ ਦੇ ਵੀਸੀ ਦਾ ਵਾਧੂ ਚਾਰਜ ਕਿਸ ਨੂੰ ਦਿੱਤਾ ਜਾਵੇ। ਮੀਡੀਆ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਪਤਾ ਲੱਗਿਆ ਹੈ ਕਿ ਸਪੋਰਟਸ ਯੂਨੀਵਰਸਿਟੀ ਦੇ ਵੀਸੀ ਛੁੱਟੀ ਨਾ ਮਿਲਣ ਕਰਕੇ ਕਾਫ਼ੀ ਪ੍ਰੇਸ਼ਾਨ ਹਨ, ਕਿਉਂਕਿ ਉਨ੍ਹਾਂ ਵਿਦੇਸ਼ ਜਾਣ ਲਈ ਆਪਣੀਆਂ ਟਿਕਟਾਂ ਤੱਕ ਬੁੱਕ ਕਰਵਾ ਰੱਖੀਆਂ ਹਨ ਪ੍ਰੰਤੂ ਰਾਜਪਾਲ ਨੇ ਹਾਲੇ ਤੱਕ ਉਨ੍ਹਾਂ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ। ਉਧਰ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਦੇ ਅਹੁਦੇ ’ਤੇ ਪੰਜਾਬ ਸਰਕਾਰ ਵੱਲੋਂ ਡਾਕਟਰ ਸਤਬੀਰ ਸਿੰਘ ਗੋਸਲ ਨੂੰ ਨਿਯੁਕਤ ਕੀਤਾ ਗਿਆ ਹੈ ਜਦਕਿ ਰਾਜਪਾਲ ਇਸ ਨਿਯੁਕਤ ਨੂੰ ਗੈਰਕਾਨੂੰਨੀ ਠਹਿਰਾ ਚੁੱਕੇ ਹਨ ਅਤੇ ਰਾਜਪਾਲ ਇਸ ਮਾਮਲੇ ’ਚ ਹੁਣ ਕਾਨੂੰਨੀ ਰਾਏ ਲੈ ਰਹੇ ਹਨ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਅਤੇ ਹਰਿਆਣਾ ਦੇ ਆਦਮਪੁਰ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਉਧਰ ਬਾਬਾ ਫਰੀਦ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ’ਚ ਪੱਕੇ ਤੌਰ ’ਤੇ ਵੀਸੀ ਦੀ ਨਿਯੁਕਤੀ ਨਾ ਹੋਣ ਕਰਕੇ ਕਈ ਪ੍ਰਸ਼ਾਸਨਿਕ ਕੰਮ ਲਟਕ ਗਏ ਹਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …