ਕਿਹਾ : ਹਰਿਆਣਾ ਸਰਕਾਰ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਗੁਰਦੁਆਰਿਆਂ ਦਾ ਪ੍ਰਬੰਧ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣਨ ਲਈ ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਮੁੱਢੋਂ ਰੱਦ ਕਰ ਦਿੱਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣ ਦੀ ਮਨਸ਼ਾ ਸਪੱਸ਼ਟ ਕਰ ਦਿੱਤੀ ਹੈ। ਨੋਟੀਫਿਕੇਸ਼ਨ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਹਰਿਆਣਾ ਕਮੇਟੀ ਦੇ ਮੈਂਬਰ ਸੰਗਤ ਵੱਲੋਂ ਨਹੀਂ, ਬਲਕਿ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਕੀਤੇ ਜਾਣਗੇ ਅਤੇ ਇਨ੍ਹਾਂ ਦਾ ਸਰਪ੍ਰਸਤ ਵੀ ਸਰਕਾਰ ਵੱਲੋਂ ਹੀ ਨਾਮਜ਼ਦ ਕੀਤਾ ਜਾਵੇਗਾ। ਕਮੇਟੀ ਦਾ ਸਰਪ੍ਰਸਤ ਚੁਣੇ ਜਾਣ ਦੀ ਪ੍ਰਕਿਰਿਆ ’ਤੇ ਵੀ ਉਨ੍ਹਾਂ ਸਖਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਧਰਮ ਵਿਚ ਸਿੱਖਾਂ ਦੀ ਸਰਪ੍ਰਸਤੀ ਸ੍ਰੀ ਗੁਰੂ ਗੰ੍ਰਥ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੀ ਕੀਤੀ ਜਾਂਦੀ ਹੈ। ਐਡਵੋਕੇਟ ਧਾਮੀ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਦੀ ਮਨਸ਼ਾ ਨੂੰ ਸਮਝਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹੁਣ ਵੀ ਨਾ ਸਮਝੇ ਤਾਂ ਫਿਰ ਬਾਅਦ ਵਿਚ ਪਛਤਾਉਣਾ ਪਵੇਗਾ ਅਤੇ ਫਿਰ ਸਾਨੂੰ ਇਨ੍ਹਾਂ ਫੈਸਲਿਆਂ ਖਿਲਾਫ਼ ਲੜਨਾ ਪਵੇਗਾ। ਉਨ੍ਹਾਂ ਹਰਿਆਣਾ ਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਉਣ ਅਤੇ ਅਤੇ ਅਸੀਂ ਮਿਲ ਕੇ ਇਸ ਮਸਲੇ ਦਾ ਹੱਲ ਕੱਢਾਂਗੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਾਕਿਸਤਾਨ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਵਿਚ ਹਿੱਸਾ ਲੈਣ ਲਈ 7 ਦਿਨਾ ਦੌਰੇ ’ਤੇ ਪਾਕਿਸਤਾਨ ਗਏ ਹਨ।
Home / ਪੰਜਾਬ / ਐਡਵੋਕੇਟ ਧਾਮੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਚੁਣਨ ਵਾਲੇ ਨੋਟੀਫਿਕੇਸ਼ਨ ਨੂੰ ਮੁੱਢੋਂ ਕੀਤਾ ਰੱਦ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …