Breaking News
Home / ਭਾਰਤ / ਕਮੇਡੀਅਨ ਭਾਰਤੀ ਸਿੰਘ ਦੀਆਂ ਡਰੱਗ ਮਾਮਲੇ ਵਿਚ ਵਧੀਆਂ ਮੁਸ਼ਕਿਲਾਂ

ਕਮੇਡੀਅਨ ਭਾਰਤੀ ਸਿੰਘ ਦੀਆਂ ਡਰੱਗ ਮਾਮਲੇ ਵਿਚ ਵਧੀਆਂ ਮੁਸ਼ਕਿਲਾਂ

ਐਨ ਸੀ ਬੀ ਨੇ ਪਤੀ-ਪਤਨੀ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਡਰੱਗ ਮਾਮਲੇ ’ਚ ਕਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੀਡੀਆ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਐਨ ਸੀ ਬੀ ਯਾਨੀ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਅਦਾਲਤ ’ਚ ਇਸ ਜੋੜੇ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਧਿਆਨ ਰਹੇ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਐਨ ਸੀ ਬੀ ਨੇ ਹਰ ਪਹਿਲੂ ਦੀ ਜਾਂਚ ਕੀਤੀ ਸੀ ਅਤੇ ਇਸ ਦੌਰਾਨ ਡਰੱਗ ਦਾ ਐਂਗਲ ਵੀ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਕਈ ਸਿਤਾਰਿਆਂ ਦੇ ਨਾਂ ਸਾਹਮਣੇ ਆਏ ਸਨ ਜਿਨ੍ਹਾਂ ਵਿਚ ਕਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਦਾ ਨਾਂ ਵੀ ਸ਼ਾਮਲ ਸੀ। ਐਨ ਸੀ ਬੀ ਨੇ ਕਮੇਡੀਅਨ ਭਾਰਤੀ ਸਿੰਘ ਦੇ ਘਰ ਅਤੇ ਦਫ਼ਤਰ ’ਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਟੀਮ ਨੂੰ ਦਫ਼ਤਰ ਤੋਂ ਡਰੱਗ ਬਰਾਮਦ ਹੋਏ ਸਨ, ਜਿਸ ਤੋਂ ਬਾਅਦ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਨੂੰ ਜੂਡੀਸ਼ੀਅਲ ਕਸਟਡੀ ’ਚ ਰੱਖਿਆ ਗਿਆ ਸੀ ਜਦਕਿ ਸਕਿਓਰਿਟੀ ਮਨੀ ਜਮ੍ਹਾਂ ਕਰਨ ਤੋਂ ਮੈਜਿਸਟ੍ਰੇਟ ਕੋਰਟ ਨੇ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਪ੍ਰੰਤੂ ਇਕ ਵਾਰ ਫਿਰ ਚਾਰਜਸ਼ੀਟ ਦਾਖਲ ਹੋਣ ਤੋਂ ਬਾਅਦ ਮਾਮਲਾ ਸੁਰਖੀਆਂ ’ਚ ਆ ਗਿਆ ਹੈ।

 

Check Also

ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਤੋਂ ਮੁੜ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ …