5.2 C
Toronto
Thursday, October 16, 2025
spot_img
Homeਪੰਜਾਬਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੁੱਧ ਧੋਤੇ ਨਹੀਂ : : ਭਗਵੰਤ ਮਾਨ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੁੱਧ ਧੋਤੇ ਨਹੀਂ : : ਭਗਵੰਤ ਮਾਨ

ਕਿਹਾ : ਪੰਜਾਬ ਨੂੰ ਲੁੱਟਣ ਵਾਲਿਆਂ ਤੋਂ ਲਿਆ ਜਾਵੇਗਾ ਹਿਸਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਨ੍ਹਾਂ ਵੀ ਵਿਅਕਤੀਆਂ ਨੇ ਪੰਜਾਬ ਵਿਚ ਭਿ੍ਰਸ਼ਟਾਚਾਰ ਕੀਤਾ ਹੈ ਜਾਂ ਪੰਜਾਬ ਦਾ ਪੈਸਾ ਖਾਧਾ ਹੈ, ਉਨ੍ਹਾਂ ਸਾਰਿਆਂ ਕੋਲੋਂ ਹਿਸਾਬ ਲਿਆ ਜਾਵੇਗਾ। ਕਾਂਗਰਸ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਤਨਜ ਕੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰੋੜਾ ਦੇ ਭਾਜਪਾ ਵਿਚ ਸ਼ਾਮਲ ਹੋ ਜਾਣ ਨਾਲ ਉਹ ਦੁੱਧ ਧੋਤੇ ਨਹੀਂ ਬਣ ਗਏ। ਭਗਵੰਤ ਮਾਨ ਨੇ ਆਪਣੇ ਅੰਦਾਜ਼ ਵਿਚ ਕਿਹਾ ਕਿ ਅਕਸਰ ਲੋਕਾਂ ਦੇ ਘਰਾਂ ਵਿਚ ਮਿਕਸੀ ਮਿਲਦੀ ਤਾਂ ਸੁਣੀ ਸੀ, ਪਰ ਸੁੰਦਰ ਸ਼ਾਮ ਅਰੋੜਾ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਮਿਲੀ ਹੈ। ਮੁੱਖ ਮੰਤਰੀ ਨੇ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਵੀ ਚੁਟਕੀ ਲਈ। ਭਗਵੰਤ ਮਾਨ ਨੇ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦੇ ਹੋਏ ਪੁੱਛਿਆ ਕਿ ਕਾਂਗਰਸ ਕਿੱਥੇ ਹੈ? ਉਨ੍ਹਾਂ ਨੇ ਕਿਹਾ ਕਿ ਜਿਹੜੇ ਸੂਬਿਆਂ ਵਿਚ ਚੋਣਾਂ ਹਨ, ਕਾਂਗਰਸ ਨੇ ਉਥੋਂ ਦੂਰੀ ਬਣਾਈ ਹੋਈ ਹੈ, ਕਿਉਂਕਿ ਕਾਂਗਰਸ ਦੇ ਕਈ ਸੀਨੀਅਰ ਆਗੂ ਦੂਜੀਆਂ ਸਿਆਸੀ ਪਾਰਟੀਆਂ ਵਿਚ ਚਲੇ ਗਏ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹੁਣ ਜਦੋਂ ਰਾਹੁਲ ਗਾਂਧੀ ’ਤੇ ਗਿ੍ਰਫਤਾਰੀ ਦੀ ਤਲਵਾਰ ਲਟਕ ਰਹੀ ਹੈ ਤਾਂ ਕਾਂਗਰਸ ਰੌਲਾ ਪਾਉਣ ਲੱਗੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਵੀ ਮੰਤਰੀਆਂ ਜਾਂ ਹੋਰ ਲੋਕਾਂ ਨੇ ਪੰਜਾਬ ਵਿਚ ਭਿ੍ਰਸ਼ਟਾਚਾਰ ਕੀਤਾ ਹੈ, ਉਨ੍ਹਾਂ ਕੋਲੋਂ ਹਿਸਾਬ ਲਿਆ ਜਾਵੇਗਾ।

RELATED ARTICLES
POPULAR POSTS