ਹਰਿਆਣਾ ਸਰਕਾਰ ਨੇ ਡੇਰਾ ਮੁਖੀ ਨੂੰ 40 ਦਿਨ ਦੀ ਦਿੱਤੀ ਹੋਈ ਹੈ ਪੈਰੋਲ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਐਡਵੋਕੇਟ ਐਚ.ਸੀ. ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਲੰਘੇ ਦਿਨੀਂ ਐਚ.ਸੀ. ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਇਕ ਨੋਟਿਸ ਭੇਜ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਵਾਸਤੇ ਕਿਹਾ ਸੀ। ਨੋਟਿਸ ’ਚ ਐਚ.ਸੀ. ਅਰੋੜਾ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਜਬਰ ਜਨਾਹ ਤੇ ਕਤਲ ਦੇ ਕੇਸ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਹਰਿਆਣਾ ਸਰਕਾਰ ਨੇ ਉਸ ਨੂੰ 40 ਦਿਨਾਂ ਦੀ ਪੈਰੋਲ ਦੇ ਦਿੱਤੀ ਤੇ ਇਸ ਦੌਰਾਨ ਉਹ ਯੂਪੀ ’ਚ ਠਹਿਰਿਆ ਹੋਇਆ ਹੈ ਤੇ ਸਤਿਸੰਗ ਵੀ ਕਰ ਰਿਹਾ ਹੈ। ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀਆਂ ਦੇ ਆਗੂ ਉਸ ਤੋਂ ਅਸ਼ੀਰਵਾਦ ਲੈ ਰਹੇ ਹਨ ਤੇ ਉਸ ਨੇ ਆਪਣਾ ਗੀਤ ‘ਸਾਡੀ ਨਿੱਤ ਦੀਵਾਲੀ’ ਵੀ ਜਾਰੀ ਕੀਤਾ ਹੈ। ਨੋਟਿਸ ’ਚ ਕਿਹਾ ਗਿਆ ਕਿ ਸਰਕਾਰ ਵਲੋਂ ਉਸਦਾ ਗਾਣਾ ਯੂ-ਟਿਊਬ ਤੋਂ ਹਟਵਾਉਣ ਲਈ ਵੀ ਕੋਈ ਕਦਮ ਨਹੀਂ ਚੁੱਕਿਆ ਗਿਆ। ਵਕੀਲ ਨੇ ਮੰਗ ਕੀਤੀ ਸੀ ਕਿ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ ਤੇ ਉਸਦਾ ਗਾਣਾ ਯੂ ਟਿਊਬ ਤੋਂ ਹਟਵਾਇਆ ਜਾਵੇ। ਨੋਟਿਸ ’ਚ ਇਹ ਵੀ ਲਿਖਿਆ ਸੀ ਕਿ ਅਜਿਹਾ ਲੱਗ ਰਿਹਾ ਹੈ ਜਿਵੇਂ ਹਰਿਆਣਾ ਸਰਕਾਰ ਰਾਮ ਰਹੀਮ ਨਾਲ ਲਾਡ ਲਡਾ ਰਹੀ ਹੈ। ਦਰਅਸਲ ਰਾਮ ਰਹੀਮ ਨੂੰ ਪੈਰੋਲ ਮਿਲਣ ਤੋਂ ਬਾਅਦ ਖੱਟਰ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਆ ਗਈ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …