Breaking News
Home / ਭਾਰਤ / ਗੁਜਰਾਤ ਹਾਦਸੇ ’ਤੇ ਦੁਨੀਆ ਦੇ ਕਈ ਦੇਸ਼ਾਂ ਨੇ ਪ੍ਰਗਟਾਇਆ ਦੁੱਖ

ਗੁਜਰਾਤ ਹਾਦਸੇ ’ਤੇ ਦੁਨੀਆ ਦੇ ਕਈ ਦੇਸ਼ਾਂ ਨੇ ਪ੍ਰਗਟਾਇਆ ਦੁੱਖ

ਪੁਤਿਨ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਦੇ ਮੋਰਬੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ ਸੀ ਅਤੇ ਕੇਬਲ ਨਾਲ ਬਣਿਆ ਪੁਲ ਡਿੱਗਣ ਨਾਲ 130 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ। ਦੁਨੀਆ ਭਰ ਦੇ ਕਈ ਦੇਸ਼ ਇਸ ਘਟਨਾ ’ਤੇ ਦੁੱਖ ਪ੍ਰਗਟ ਕਰ ਰਹੇ ਹਨ। ਐਨ.ਡੀ.ਆਰ.ਐਫ. ਸਣੇ ਆਰਮੀ, ਏਅਰ ਫੋਰਸ ਅਤੇ ਨੇਵੀ ਦੀਆਂ ਟੀਮਾਂ ਹੋਰ ਵਿਅਕਤੀਆਂ ਦੀ ਭਾਲ ਕਰ ਰਹੀਆਂ ਹਨ ਜੋ ਅਜੇ ਵੀ ਲਾਪਤਾ ਹਨ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਗੁਜਰਾਤ ਦੇ ਮੋਰਬੀ ’ਚ ਪੁਲ ਢਹਿ ਜਾਣ ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਭਾਰਤ ਵਿੱਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਕੇਬਲ ਪੁਲ ਦੇ ਡਿੱਗਣ ਨਾਲ ਗੁਜਰਾਤ ਦੇ ਮੋਰਬੀ ਵਿੱਚ ਕਈ ਵਿਅਕਤੀਆਂ ਦੀ ਮੌਤ ਦਾ ਡੂੰਘਾ ਦੁੱਖ ਹੈ। ਸਾਡਾ ਦਿਲ ਗੁਜਰਾਤ ਦੇ ਲੋਕਾਂ ਨਾਲ ਹੈ। ਇਸੇ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨੇ ਕਿਹਾ ਕਿ ਮੈਂ ਗੁਜਰਾਤ ਦੇ ਮੋਰਬੀ ਵਿੱਚ ਪੁਲ ਡਿੱਗਣ ਦੀ ਦੁਖਦਾਈ ਘਟਨਾ ਤੋਂ ਬਹੁਤ ਦੁਖੀ ਹਾਂ। ਅਸੀਂ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ।

 

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …