Breaking News
Home / ਪੰਜਾਬ / ਪਰਾਲੀ ਸਾੜਨ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਫਿਰ ਆਹਮੋ-ਸਾਹਮਣੇ

ਪਰਾਲੀ ਸਾੜਨ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਫਿਰ ਆਹਮੋ-ਸਾਹਮਣੇ

ਮਨੋਹਰ ਲਾਲ ਖੱਟਰ ਕਹਿੰਦੇ : ਹਰਿਆਣਾ ’ਚ ਤਾਂ ਸਿਰਫ 10 ਫੀਸਦੀ ਪਰਾਲੀ ਸੜੀ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤਾਂ ਵਿਚ ਸਾੜੀ ਜਾ ਰਹੀ ਪਰਾਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਇਕ ਵਾਰ ਫਿਰ ਆਹਮੋ-ਸਾਹਮਣੇ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਅਤੇ ਐਨ.ਸੀ.ਆਰ. ਦੇ ਸ਼ਹਿਰਾਂ ਵਿਚ ਵਧ ਰਹੇ ਹਵਾ ਪ੍ਰਦੂਸ਼ਣ ਲਈ ਪੂਰੀ ਤਰ੍ਹਾਂ ਨਾਲ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਗੁਆਂਢੀ ਸੂਬੇ ਦੇ ਮੁਕਾਬਲੇ ਹਰਿਆਣਾ ਵਿਚ ਸਿਰਫ 10 ਫੀਸਦੀ ਹੀ ਪਰਾਲੀ ਸੜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੇ 1925 ਮਾਮਲੇ ਦੇਖੇ ਗਏ ਹਨ। ਉਧਰ ਦੂਜੇ ਪਾਸੇ ਪੰਜਾਬ ਵਿਚ ਇਸ ਅਵਧੀ ਤੱਕ 13,873 ਦੇ ਕਰੀਬ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਮਨੋਹਰ ਲਾਲ ਖੱਟਰ ਨੇ ਕਿਹਾ ਕਿ ਐਨ.ਜੀ.ਟੀ. ਨੇ ਵੀ ਇਸ ਨੂੰ ਲੈ ਕੇ ਗੁਆਂਢੀ ਸੂਬੇ ਨੂੰ ਫਟਕਾਰ ਲਗਾਈ ਹੈ। ਇਸੇ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੇ ਮਾਮਲੇ ਵਿਚ ਹਿਮਾਚਲ ਅਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੀਤ ਹੇਅਰ ਦਾ ਕਹਿਣਾ ਹੈ ਕਿ ਅੰਕੜੇ ਦੱਸ ਰਹੇ ਹਨ ਕਿ ਪੰਜਾਬ ਵਿਚ ਹਿਮਾਚਲ ਅਤੇ ਹਰਿਆਣਾ ਤੋਂ ਵੀ ਘੱਟ ਹਵਾ ਪ੍ਰਦੂਸ਼ਣ ਹੋਇਆ ਹੈ। ਦੱਸਣਯੋਗ ਹੈ ਕਿ ਪਰਾਲੀ ਸਾੜਨ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਸੀ। ਨਾਲ ਹੀ ਹੋਰ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਹ ਵੀ ਲਾਪਰਵਾਹੀ ਕਰਨਗੇ ਤਾਂ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …