Breaking News
Home / ਪੰਜਾਬ / ਬਾਦਲਾਂ ਖਿਲਾਫ਼ ਹੁਸ਼ਿਆਰਪੁਰ ਅਦਾਲਤ ’ਚ ਚੱਲ ਰਹੇ ਕੇਸ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਬਾਦਲਾਂ ਖਿਲਾਫ਼ ਹੁਸ਼ਿਆਰਪੁਰ ਅਦਾਲਤ ’ਚ ਚੱਲ ਰਹੇ ਕੇਸ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਬਲਵੰਤ ਸਿੰਘ ਖੇੜਾ ਨੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਖਿਲਾਫ਼ ਦਰਜ ਕਰਵਾਇਆ ਸੀ ਫੌਜਦਾਰੀ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਵਾਲੇ ਵਿਵਾਦਤ ਮਾਮਲੇ ’ਚ ਹੁਸ਼ਿਆਰਪੁਰ ਦੀ ਅਦਾਲਤ ’ਚ ਚੱਲ ਰਹੇ ਫੌਜਦਾਰੀ ਕੇਸ ’ਤੇ ਅੱਜ ਰੋਕ ਲਗਾ ਦਿੱਤੀ। ਇਹ ਮਾਮਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਖਿਲਾਫ਼ ਦਰਜ ਕਰਵਾਇਆ ਗਿਆ ਸੀ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਮੈਜਿਸਟ੍ਰੇਟ ਦੀ ਅਦਾਲਤ ’ਚ 2009 ’ਚ ਫੌਜਦਾਰੀ ਕੇਸ ਦਾਇਰ ਕਰਕੇ ਅਕਾਲੀ ਦਲ ’ਤੇ ਦੋ ਸੰਵਿਧਾਨ ਰੱਖਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਗੁਰਦੁਆਰਾ ਚੋਣ ਕਮਿਸ਼ਨ ਕੋਲ ਵੱਖਰਾ ਸੰਵਿਧਾਨ ਹੈ ਅਤੇ ਭਾਰਤੀ ਚੋਣ ਕਮਿਸ਼ਨ ਕੋਲੋਂ ਮਾਨਤਾ ਲੈਣ ਲਈ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਵੱਖਰਾ ਸੰਵਿਧਾਨ ਪੇਸ਼ ਕੀਤਾ ਗਿਆ ਅਤੇ ਹਲਫੀਆ ਬਿਆਨ ਦਿੱਤਾ ਗਿਆ ਕਿ ਪਾਰਟੀ ਸੰਵਿਧਾਨ ’ਚ ਅੰਕਿਤ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰੇਗੀ। ਜਦਕਿ ਸ਼ੋ੍ਰਮਣੀ ਅਕਾਲੀ ਦਲ ਧਾਰਮਿਕ ਪਾਰਟੀ ਵਜੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਦੀ ਹੈ। ਸ਼ੋ੍ਰਮਣੀ ਅਕਾਲੀ ਦੇ ਵਕੀਲ ਨੇ ਅਦਾਲਤ ’ਚ ਦਲੀਲ ਦਿੱਤੀ ਕਿ ਧਾਰਮਿਕ ਚੋਣਾਂ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਉਲਟ ਨਹੀਂ। ਕਿਉਂਕਿ ਇਕ ਸਿਆਸੀ ਪਾਰਟੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਦੀ ਹੈ, ਇਸ ਦਾ ਮਤਲਬ ਇਹ ਨਹੀਂ ਕਿ ਉਹ ਪਾਰਟੀ ਧਰਮ ਨਿਰਪੱਖ ਨਹੀਂ। ਇਸ ਲਈ ਪਾਰਟੀ ਵੱਲੋਂ ਭਾਰਤੀ ਚੋਣ ਕਮਿਸ਼ਨ ਤੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਸੰਵਿਧਾਨ ਦੇ ਮਾਮਲੇ ’ਚ ਦਾਇਰ ਜਾਅਲਸਾਜ਼ੀ ਤੇ ਧੋਖਾਧੜੀ ਦੇ ਦੋਸ਼ ਲਗਾ ਕੇ ਕੇਸ ਦਾਇਰ ਕਰਨ ਦੀ ਕੋਈ ਤੁਕ ਨਹੀਂ ਬਣਦੀ।

Check Also

ਪੰਜਾਬ ਦੇ ਬਜਟ ਇਜਲਾਸ ਦਾ ਅੱਜ ਦਾ ਦਿਨ ਹੰਗਾਮਿਆਂ ਭਰਪੂਰ ਰਿਹਾ

ਮੀਡੀਆ ਨਾਲ ਗੱਲਬਾਤ ਕਰਦਿਆਂ ਰੋ ਪਏ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ …