ਪੰਜਾਬ ‘ਚ ਨਸ਼ਿਆਂ ਤੇ ਗੈਂਗਵਾਰ ਦੀ ਕੋਈ ਸਮੱਸਿਆ ਨਹੀਂ : ਸੁਖਬੀਰ ੲ ਗੈਂਗਵਾਰ ਚਿੰਤਾ ਦਾ ਵਿਸ਼ਾ : ਸੁਰੇਸ਼ ਅਰੋੜਾ
ਅੰਮ੍ਰਿਤਸਰ/ਬਿਊਰੋ ਨਿਊਜ਼
ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਦੇ ਸੁਰ ਵੱਖੋ-ਵੱਖ ਹਨ। ਸੁਖਬੀਰ ਬਾਦਲ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਤੇ ਗੈਂਗਵਾਰ ਦੀ ਕੋਈ ਵੱਡੀ ਸਮੱਸਿਆ ਨਹੀਂ ਪਰ ਅਰੋੜਾ ਨੇ ਮੰਨਿਆ ਕਿ ਇਹ ਚਿੰਤਾ ਦਾ ਵਿਸ਼ਾ ਹੈ। ਅਰੋੜਾ ਅੱਜ ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਕੀਤੇ ਗਏ ਨਸ਼ਿਆਂ ਨੂੰ ਨਸ਼ਟ ਕਰਨ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਧ ਰਹੇ ਗੈਂਗਵਾਰ ਚਿੰਤਾ ਦਾ ਵਿਸ਼ਾ ਹਨ। ਪੰਜਾਬ ਪੁਲਿਸ ਇਸ ਉੱਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਤੇ ਗੈਂਗਵਾਰ ਵਰਗੇ ਮਾਮਲਿਆਂ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਨ੍ਹਾਂ ਨੂੰ ਚਲਾਉਣ ਵਾਲੇ ਲੋਕ ਜੇਲ੍ਹਾਂ ਵਿੱਚ ਬੈਠ ਕੇ ਸਭ ਕੁਝ ਚਲਾਉਂਦੇ ਹਨ। ਇਸ ਨੂੰ ਰੋਕਣ ਲਈ ਜੇਲ੍ਹ ਵਿਭਾਗ ਨੂੰ ਜੇਲ੍ਹਾਂ ਵਿੱਚ ਜੈਮਰ ਲਾਉਣ ਲਈ ਵੀ ਲਿਖਿਆ ਜਾ ਚੁੱਕਾ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਹਮੇਸ਼ਾ ਮਿਹਨਤ ਨਾਲ ਕੰਮ ਕਰਦੀ ਰਹੀ ਹੈ। ਪੁਲਿਸ ਮੁਲਾਜ਼ਮਾਂ ਦੀ ਕਮੀ ਕਰਕੇ ਕਈ ਮਾਮਲਿਆਂ ਨੂੰ ਸੁਲਝਾਉਣ ਵਿੱਚ ਵਧੇਰੇ ਸਮਾਂ ਲੱਗਦਾ ਹੈ ਪਰ ਹੁਣ ਪੁਲਿਸ ਵਿੱਚ ਭਰਤੀ ਕੀਤੇ ਗਏ 7000 ਜਵਾਨਾਂ ਵੱਲੋਂ ਆਪਣੀਆਂ ਡਿਊਟੀਆਂ ਸੰਭਾਲਣ ਮਗਰੋਂ ਅਪਰਾਧ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …