ਹਿਮਾਚਲ ਚੋਣਾਂ ਤੋਂ ਪਹਿਲਾਂ ‘ਆਪ’ ਨੂੰ ਵੱਡਾ ਸਿਆਸੀ ਝਟਕਾ
ਚੰਡੀਗੜ੍ਹ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਵਿੱਚ ਆਉਂਦੀ 12 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਕ ਵੱਡਾ ਸਿਆਸੀ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਸਹਿ-ਇੰਚਾਰਜ ਕੁਲਵੰਤ ਸਿੰਘ ਬਾਠ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਬਾਠ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਭੇਜੇ ਅਸਤੀਫੇ ’ਚ ਪਾਰਟੀ ਆਗੂਆਂ ’ਤੇ ਵਿਤਕਰੇਬਾਜ਼ੀ ਦਾ ਆਰੋਪ ਲਗਾਇਆ ਹੈ। ਦੱਸਣਯੋਗ ਹੈ ਕਿ ਕੁਲਵੰਤ ਸਿੰਘ ਬਾਠ ਇਸ ਤੋਂ ਪਹਿਲਾਂ ਭਾਜਪਾ ਦੇ ਦਿੱਲੀ ਇਕਾਈ ਦੇ ਵਾਈਸ ਪ੍ਰਧਾਨ ਰਹਿ ਚੁੱਕੇ ਹਨ ਅਤੇ ਹੁਣ ਵੀ ਉਨ੍ਹਾਂ ਦੀ ਮੁੜ ਭਾਜਪਾ ਵਿਚ ਜਾਣ ਦੀ ਤਿਆਰੀ ਹੈ। ਇਸ ਤੋਂ ਇਲਾਵਾ ਬਾਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵੀ ਰਹਿ ਚੁੱਕੇ ਹਨ। ਕੁਲਵੰਤ ਸਿੰਘ ਬਾਠ ਹਿਮਾਚਲ ਪ੍ਰਦੇਸ਼ ਵਿੱਚ 2015-2017 ਤਕ ਅਕਾਲੀ ਦਲ ਦੇ ਇੰਚਾਰਜ ਵੀ ਰਹਿ ਚੁੱਕੇ ਹਨ। ਕਿਸਾਨ ਅੰਦੋਲਨ ਦੌਰਾਨ ਬਾਠ ਨੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਦਿੱਤਾ ਸੀ ਅਤੇ ਉਹ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …